'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਾਰਡ ਨੰਬਰ 24 ਵਿਚ ਫਾਰਮ ਭਰੇ ਅਤੇ ਆਨਲਾਈਨ ਕਰਵਾਏ
ਰੋਹਿਤ ਗੁਪਤਾ
ਬਟਾਲਾ, 5ਜੁਲਾਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਫਾਰਮ ਭਰਵਾਏ ਜਾ ਰਹੇ ਹਨ ਤਾਂ ਜੋ ਪੰਜਾਬ ਸਰਕਾਰ ਵਲੋਂ ਲਾਗੂ ਕੀਤੀ ਗਈ ਯੋਜਨਾ ਦਾ ਮਾਵਾਂ ਧੀਆਂ ਤੱਕ ਵੱਧ ਤੋਂ ਵੱਧ ਲਾਭ ਪੁਜਦਾ ਕੀਤਾ ਜਾ ਸਕੇ।
ਇਸ ਸਬੰਧੀ ਗੱਲ ਕਰਦਿਆਂ ਦਾਸ ਕਰਨ ਸੰਧੂ ਨੇ ਦੱਸਿਆ ਕਿ ਵਾਰਡ ਨੰਬਰ 24 ਵਿੱਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ) ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਦੇ ਨਾਲ ਹੀ ਯੋਜਨਾ ਦਾ ਲਾਭ ਵੱਧ ਤੋਂ ਵੱਧ ਯੋਗ ਮਹਿਲਾਵਾਂ ਤੱਕ ਪਹੁੰਚਾਉਣ ਲਈ ਵੱਖ ਵੱਖ ਵਾਰਡਾਂ ਵਿੱਚ ਰਹਿ ਗਏ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਰਹੇ ਹਨ। ।
ਜ਼ਿਕਰਯੋਗ ਹੈ ਕਿ ਬਟਾਲਾ ਵਿਧਾਨ ਸਭਾ ਹਲਕੇ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਇਸ ਯੋਜਨਾ ਤਹਿਤ ਰਹਿੰਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸਫਲਤਾਪੂਰਵਕ ਚੱਲ ਰਹੀ ਹੈ।
- Download Babushahi App
-
-