ਪਿੰਡ ਰਾਮਪੁਰ ਵਿਖੇ ਲਗਾਏ ਗਏ ਲੋਕ ਸੇਵਾ ਕੈਂਪ ਦਾ ਦ੍ਰਿਸ਼
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ 5 ਜੁਲਾਈ 2026 : ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਮਪੁਰ ਵਿਖੇ ਅੱਜ 'ਰਾਜਾ ਵੈਲਫੇਅਰ ਫਾਊਂਡੇਸ਼ਨ' ਦੀ ਟੀਮ ਵੱਲੋਂ ਇੱਕ ਵਿਸ਼ੇਸ਼ ਲੋਕ ਸੇਵਾ ਕੈਂਪ ਲਗਾਇਆ ਗਿਆ , ਇਸ ਕੈਂਪ ਦੌਰਾਨ ਪਿੰਡ ਵਾਸੀਆਂ ਨੂੰ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੇ ਅਧੀਨ 10 ਲੱਖ ਰੁਪਏ ਦੀ ਮੁਫ਼ਤ ਇਲਾਜ ਸਹੂਲਤ ਵਾਲੇ ਸਿਹਤ ਕਾਰਡ ਵੰਡੇ ਗਏ , ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਉਨ੍ਹਾਂ ਦੀ ਫਾਊਂਡੇਸ਼ਨ ਵੱਲੋਂ ਹਲਕੇ ਦੇ ਪਿੰਡ-ਪਿੰਡ ਜਾ ਕੇ ਅਜਿਹੇ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਸਕੇ। ਇਸੇ ਲੜੀ ਤਹਿਤ ਅੱਜ ਪਿੰਡ ਰਾਮਪੁਰਾ ਵਿਖੇ ਪਹੁੰਚ ਕੇ ਲੋਕਾਂ ਨੂੰ ਇਹ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ
ਚੇਅਰਮੈਨ ਰਾਜਾ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਫਾਊਂਡੇਸ਼ਨ ਵੱਲੋਂ ਪਿੰਡ ਅਤਾਪੁਰ ਅਤੇ ਮਾਨੂੰਪੁਰ ਵਿਖੇ ਵੀ ਸਫ਼ਲਤਾਪੂਰਵਕ ਕੈਂਪ ਲਗਾਏ ਜਾ ਚੁੱਕੇ ਹਨ , ਉੱਥੇ ਪਿੰਡ ਵਾਸੀਆਂ ਨੂੰ ਸਿਹਤ ਕਾਰਡ ਵੰਡਣ ਦੇ ਨਾਲ-ਨਾਲ 'ਮਾਵਾਂ ਭੈਣਾਂ ਸਤਿਕਾਰਯੋਗ ਯੋਜਨਾ' ਦੇ ਅਧੀਨ 1000 ਅਤੇ 1500 ਰੁਪਏ ਵਾਲੇ ਵਿੱਤੀ ਸਹਾਇਤਾ ਫਾਰਮ ਵੀ ਭਰੇ ਗਏ ਸਨ , ਉਨ੍ਹਾਂ ਸਪੱਸ਼ਟ ਕੀਤਾ ਕਿ ਇਹ 'ਮੁੱਖ ਮੰਤਰੀ ਸਿਹਤ ਬੀਮਾ ਕਾਰਡ' ਹਰ ਛੋਟੇ-ਵੱਡੇ ਹਸਪਤਾਲ ਵਿੱਚ ਚੱਲੇਗਾ, ਜਿਸ ਦੇ ਤਹਿਤ ਕਿਸੇ ਵੀ ਗੰਭੀਰ ਬਿਮਾਰੀ ਜਾਂ ਸਿਹਤ ਸਮੱਸਿਆ ਦੌਰਾਨ ਮਰੀਜ਼ ਦਾ 10 ਲੱਖ ਰੁਪਏ ਤੱਕ ਦਾ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਵੇਗਾ
ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਚੇਅਰਮੈਨ ਰਾਜਾ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੇ 30,51,325 (ਲਗਭਗ 30.5 ਲੱਖ) ਲੋਕਾਂ ਨੇ ਇਸ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਦੇ ਪਹਿਲੇ ਪੰਜ ਮਹੀਨਿਆਂ ਦੇ ਅੰਦਰ ਹੀ 2,26,822 ਤੋਂ ਵੱਧ ਮਰੀਜ਼ ਇਸ ਮੁਫ਼ਤ ਇਲਾਜ ਸਹੂਲਤ ਦਾ ਲਾਭ ਉਠਾ ਚੁੱਕੇ ਹਨ , ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਕਿਹਾ ਕਿ ਪਿਛਲੇ ਸ਼ਾਸਕਾਂ ਨੇ ਪੰਜਾਬ ਦੇ ਲੋਕਾਂ ਨੂੰ ਸਿਰਫ਼ ਲਾਰਿਆਂ ਵਿੱਚ ਰੱਖਿਆ, ਜਦਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਂਦਿਆਂ ਹੀ ਆਪਣਾ ਹਰ ਇੱਕ ਵਾਅਦਾ ਪੂਰਾ ਕਰਕੇ ਪੰਜਾਬੀਆਂ ਦਾ ਮਾਣ-ਸਤਿਕਾਰ ਬਹਾਲ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ 'ਆਪ' ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਰਾਜਾ ਵੈਲਫੇਅਰ ਫਾਊਂਡੇਸ਼ਨ ਸਰਕਾਰ ਦੀ ਹਰ ਨੀਤੀ ਨੂੰ ਪਿੰਡ-ਪਿੰਡ ਤੱਕ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਰਹੇਗੀ
- Download Babushahi App
-
-