ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਨੂੰ ਅਧਿਕਾਰੀ ਨਿਸ਼ਚਿਤ ਸਮੇਂ ਅੰਦਰ ਹੱਲ ਕਰਨ ਨੂੰ ਯਕੀਨੀ ਬਣਾਉਣ- ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ
ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
ਰੋਹਿਤ ਗੁਪਤਾ
ਗੁਰਦਾਸਪੁਰ, 6 ਜੁਲਾਈ
ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਸ਼ਕਿਲਾਂ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਮੌਕੇ ਚਰਨਜੀਤ ਸਿੰਘ ਪਾਰੋਵਾਲ, ਜ਼ਿਲ੍ਹਾ ਇੰਚਾਰਜ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਜੁਗਰਾਜ ਸਿੰਘ ਐਸ ਪੀ (ਐੱਚ) ਗੁਰਦਾਸਪੁਰ, ਰਮਨਦੀਪ ਸਿੰਘ ਐਸ ਪੀ ਬਟਾਲਾ ਸਮੇਤ ਹਲਕਿਆਂ ਦੇ ਚੇਅਰਮੈਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵੱਖ ਵੱਖ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਉਨ੍ਹਾਂ ਵੱਖ ਵੱਖ ਵਿਭਾਗਾਂ ਵਲੋਂ ਕੀਤੇ ਗਏ ਕੰਮਾਂ ਅਤੇ ਜਿਨ੍ਹਾਂ ਮੁਸ਼ਕਿਲਾਂ ਦਾ ਨਿਪਟਾਰਾ ਅਜੇ ਤੱਕ ਨਹੀ ਕੀਤਾ ਗਿਆ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ।
ਡਿਪਟੀ ਕਮਿਸ਼ਨਰ ਵਲੋਂ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਰੋਸਟਰ ਤਿਆਰ ਕਰਕੇ ਨਗਰ ਨਿਗਮ/ਨਗਰ ਕੌਂਸਲਾਂ ਵਿੱਚ ਸੀਵਰੇਜ਼ ਦੀ ਸਫਾਈ ਕਰਵਾਉਣ ਲਈ ਕਿਹਾ ਤਾਂ ਜੋ ਬਰਸਾਤਾਂ ਦੌਰਾਨ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਮਨੁੱਖੀ ਸਿਹਤ ਨੂੰ ਮੁੱਖ ਰੱਖਦਿਆਂ ਫੂਡ ਕਮਿਸ਼ਨਰ ਨੂੰ ਖਾਣ ਪੀਣ ਵਾਲੇ ਪਦਾਰਥ ਅਤੇ ਦੁਕਾਨਾਂ/ ਰੇਹੜੀ ਆਦਿ ਵਾਲਿਆਂ ਦੀ ਚੈਕਿੰਗ ਕਰਨ ਲਈ ਕਿਹਾ।
ਮੀਟਿੰਗ ਦੌਰਾਨ ਅਧਿਕਾਰੀਆਂ ਦੱਸਿਆ ਕਿ ਟਰੇਡਰਸ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਪੇਡਿੰਗ ਮੁਸ਼ਕਿਲਾਂ ਨੂੰ ਵੀ ਜਲਦ ਹੱਲ ਕੀਤਾ ਜਾਵੇ।
ਦੀਨਾਨਗਰ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਦੋਰਾਂਗਲਾ ਵਿਖੇ ਸਵਾਰੀਆਂ ਦੀ ਸਹੂਲਤ ਲਈ ਬੱਸ ਸਟਾਪ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਲੋਕਾਂ ਦੀ ਸਹੂਲਤ ਲਈ ਵਾਟਰ ਕੂਲਰ ਲਗਾਇਆ ਗਿਆ ਹੈ। ਪਬਲਿਕ ਵਾਸ਼ਰੂਮ ਬਣਾਉਣ ਲਈ ਟੈਂਡਰ ਲੱਗ ਗਿਆ ਹੈ। ਦੋਰਾਂਗਲਾ ਬਾਜਾਰ ਵਿੱਚ ਜਲਦ ਸੀਸੀਟੀਵੀ ਕੈਮਰੇ ਵੀ ਲਗਾਏ ਜਾਣਗੇ।
ਮੀਟਿੰਗ ਦੌਰਾਨ ਅਧਿਕਾਰੀਆਂ ਦੱਸਿਆ ਕਿ ਇਸੇ ਤਰ੍ਹਾਂ ਵੱਖ ਵੱਖ ਹਲਕਿਆ ਨਾਲ ਸਬੰਧਤ ਮੁਸ਼ਕਿਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਗਿਆ ਹੈ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦਾ ਕੰਮ ਪ੍ਕਿਰਿਆ ਅਧੀਨ ਹੈ ਅਤੇ ਇਹ ਮੁਸ਼ਕਿਲਾਂ ਦਾ ਜਲਦ ਹੱਲ ਕਰਵਾ ਦਿੱਤੀਆਂ ਜਾਣਗੀਆਂ।
ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਵਲੋਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਜਿਵੇਂ ਟਰੈਫਿਕ ਦੀ ਸਮੱਸਿਆ, ਪਾਰਕਿੰਗ, ਸਫਾਈ, ਸਟਰੀਟ ਲਾਈਟਾਂ ਲਗਾਉਣ, ਬਾਜਾਰਾਂ ਵਿਚੋਂ ਨਾਜਾਇਜ਼ ਕਬਜੇ ਹਟਾਉਣ, ਬਿਜਲੀ ਦੀਆਂ ਤਾਰਾਂ ਉੱਚੀਆਂ ਚੁੱਕਣ, ਬਾਜਾਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ, ਰਾਤ ਸਮੇਂ ਪੁਲਿਸ ਦੀ ਗਸ਼ਤ ਹੋਰ ਵਧਾਉਣ, ਸੀਵਰੇਜ਼ ਦੀ ਸਮੱਸਿਆ ਦਾ ਹੱਲ ਕਰਨ ਸਬੰਧੀ, ਨਾਲਿਆਂ ਦੀ ਸਫਾਈ ਕਰਵਾਉਣ ਆਦਿ ਸਬੰਧੀ ਮੁਸ਼ਕਿਲਾਂ ਦੱਸੀਆਂ ਗਈਆਂ। ਜਿਨ੍ਹਾਂ ਦਾ ਸਬੰਧਤ ਅਧਿਕਾਰੀਆਂ ਵਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਜ਼ਿਲ੍ਹਾ ਇੰਚਾਰਜ ਚਰਨਜੀਤ ਸਿੰਘ ਪਾਰੋਵਾਲ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਹਲਕੇ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨਾਲ ਰਾਬਤਾ ਕਰਨ ਅਤੇ ਵਟਸਐਪ ਗਰੁੱਪ ਬਣਾਉਣ ਤਾਂ ਜੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੋਰ ਤੇਜ਼ੀ ਨਾਲ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਰਕਾਰ ਦੇ ਪੋਰਟਲ ’ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਹੱਲ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਇਹ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੀਤੀ ਜਾਂਦੀ ਹੈ।
ਇਸ ਮੌਕੇ ਕਿਰਪਾਲ ਸਿੰਘ ਚੇਅਰਮੈਨ ਵਪਾਰ ਕਮਿਸ਼ਨ ਹਲਕਾ ਬਟਾਲਾ, ਵਿਪਨ ਸੋਨੀ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, ਚੇਅਰਮੈਨ ਰਾਜੀਵ ਸੈਣੀ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਚੇਅਰਮੈਨ ਰੁਪਿੰਦਰ ਸਿੰਘ ਰੋਮੀ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫਤਹਿਗੜ੍ਹ ਚੂੜੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
- Download Babushahi App
-
-