ਵੱਡੀ ਖ਼ਬਰ: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ; ED ਕੋਲੋਂ ਮੰਗੀ ਹੁਣ ਤੱਕ ਦੀ ਜਾਂਚ ਦੀ ਸਟੇਟਸ ਰਿਪੋਰਟ
ਚੰਡੀਗੜ੍ਹ, 07 ਜੁਲਾਈ 2026- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ MLA ਸੰਜੀਵ ਅਰੋੜਾ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼ਨ ’ਤੇ ਅਹਿਮ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਅਰੋੜਾ ਦੇ ਵਕੀਲ ਪੁਨੀਤ ਬਾਲੀ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਅਦਾਲਤ ਨੇ ਇਸ ਪੂਰੇ ਘੁਟਾਲੇ ਦੀ ਮੌਜੂਦਾ ਸਥਿਤੀ ਬਾਰੇ ਈਡੀ ਕੋਲੋਂ ਵਿਸਥਾਰਪੂਰਵਕ ‘ਸਟੇਟਸ ਰਿਪੋਰਟ’ (Status Report) ਤਲਬ ਕੀਤੀ ਹੈ।
ਦੂਜੇ ਪਾਸੇ, ਸੰਜੀਵ ਅਰੋੜਾ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਜੁੜੇ ਇਸੇ ਹਾਈ-ਪ੍ਰੋਫਾਈਲ ਮਾਮਲੇ ਦੀ ਨਿਯਮਤ ਸੁਣਵਾਈ ਹਰਿਆਣਾ ਦੇ ਗੁਰੂਗ੍ਰਾਮ ਦੀ ਵਿਸ਼ੇਸ਼ ਅਦਾਲਤ ਵਿੱਚ ਵੀ ਤੇਜ਼ੀ ਨਾਲ ਚੱਲ ਰਹੀ ਹੈ। ਗੁਰੂਗ੍ਰਾਮ ਦੀ ਅਦਾਲਤ ਨੇ ਕੇਸ ਦੀ ਅਗਲੀ ਕਾਰਵਾਈ ਅਤੇ ਬਹਿਸ ਲਈ 10 ਜੁਲਾਈ ਦੀ ਤਾਰੀਖ਼ ਮੁਕੱਰਰ ਕੀਤੀ ਹੈ।
ਜ਼ਿਕਰਯੋਗ ਹੈ ਕਿ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਾਬਕਾ ਮੰਤਰੀ ਸੰਜੀਵ ਅਰੋੜਾ ਫਿਲਹਾਲ ਜੇਲ੍ਹ ਵਿੱਚ ਬੰਦ ਹਨ ਅਤੇ ਨਿਆਂਇਕ ਹਿਰਾਸਤ ਅਧੀਨ ਹਨ। ਉਨ੍ਹਾਂ ਦੇ ਬਚਾਅ ਪੱਖ ਦੇ ਵਕੀਲਾਂ ਵੱਲੋਂ ਹਾਈ ਕੋਰਟ ਤੋਂ ਲੈ ਕੇ ਹੇਠਲੀ ਅਦਾਲਤ ਤੱਕ ਰਾਹਤ ਪਾਉਣ ਲਈ ਲਗਾਤਾਰ ਕਾਨੂੰਨੀ ਚਾਰਾਜੋਈ ਕੀਤੀ ਜਾ ਰਹੀ ਹੈ।
- Download Babushahi App
-
-