ਸਾਬਕਾ MLA ਬਲਵਿੰਦਰ ਸਿੰਘ ਲਾਡੀ BJP ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
Ravi Jakhu
ਸ਼੍ਰੀ ਹਰਗੋਬਿੰਦਪੁਰ ਸਾਹਿਬ, 7 ਜੁਲਾਈ- ਪੰਜਾਬ ਦੀ ਸਿਆਸਤ ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਉਸ ਵੇਲੇ ਇੱਕ ਵੱਡਾ ਝਟਕਾ ਲੱਗਿਆ, ਜਦੋਂ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਅੱਜ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਿਲ ਹੋ ਗਏ।
ਬਲਵਿੰਦਰ ਸਿੰਘ ਲਾਡੀ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਦੇ ਓ।ਐੱਸ।ਡੀ। (OSD) ਰਾਜਵੀਰ ਸਿੰਘ ਦੀ ਵਿਸ਼ੇਸ਼ ਮੌਜੂਦਗੀ ਵਿੱਚ ਪਾਰਟੀ ਅੰਦਰ ਸ਼ਾਮਿਲ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਗੌਰਤਲਬ ਹੈ ਕਿ ਬਲਵਿੰਦਰ ਸਿੰਘ ਲਾਡੀ ਭਾਰਤੀ ਜਨਤਾ ਪਾਰਟੀ ਵਿੱਚ ਇੱਕ ਅਹਿਮ ਆਗੂ ਵਜੋਂ ਸਰਗਰਮ ਸਨ ਅਤੇ ਉਹ ਭਾਜਪਾ ਪੰਚਾਇਤੀ ਸੈੱਲ ਦੇ ਚੇਅਰਮੈਨ ਦੇ ਨਾਲ-ਨਾਲ ਭਾਜਪਾ ਐੱਸ।ਸੀ। (SC) ਮੋਰਚਾ ਦੇ ਜਨਰਲ ਸਕੱਤਰ ਵਜੋਂ ਵੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਉਨ੍ਹਾਂ ਦੇ ਇਸ ਫੈਸਲੇ ਤੋਂ ਬਾਅਦ ਹਲਕੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਦੇ ਦਿਖਾਈ ਦੇ ਰਹੇ ਹਨ।
- Download Babushahi App
-
-