ਮਾਨਸੂਨ ਸੀਜਨ ਦੌਰਾਨ ਹੜ੍ਹ ਦੇ ਖਤਰੇ ਦੇ ਟਾਕਰੇ ਸਬੰਧੀ ਵੱਖ - ਵੱਖ ਵਿਭਾਗਾਂ ਦੀ ਮੀਟਿੰਗ
ਰੋਹਿਤ ਗੁਪਤਾ
ਗੁਰਦਾਸਪੁਰ, 7 ਜੁਲਾਈ
ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ
ਮਾਨਸੂਨ ਸੀਜਨ ਦੌਰਾਨ ਹੜਾਂ ਦੇ ਕਿਸੇ ਵੀ ਸੰਭਾਵਿਤ ਖਤਰੇ ਦੇ ਟਾਕਰੇ ਲਈ ਅਗੇਤੇ ਪ੍ਰਬੰਧਾਂ ਹਿੱਤ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਮਾਲ ਅਫਸਰ ਗੁਰਦਾਸਪੁਰ ਜਸਕਰਨ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪੰਜਾਬ ਪੁਲਿਸ ਅਤੇ ਆਰਮੀ ਅਤੇ ਬੀ ਐੱਸ ਐੱਫ ਦੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਮਾਲ ਅਫਸਰ ਜਸਕਰਨ ਸਿੰਘ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਨਸੂਨ ਨੂੰ ਧਿਆਨ ਵਿੱਚ ਰੱਖਦਿਆਂ ਅਗੇਤੇ ਪ੍ਰਬੰਧ ਮੁਕੰਮਲ ਕਰ ਲਏ ਜਾਣ ।
ਉਹਨਾਂ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਸੇਮ ਨਾਲਿਆਂ ਦੀ ਸਫਾਈ/ਰਿਪੇਅਰ ਦਾ ਕੰਮ ਬਕਾਇਆ ਹੈ ਉਸ ਨੂੰ ਤੁਰੰਤ ਪੂਰਾ ਕੀਤਾ ਜਾਵੇ । ਉਹਨਾਂ ਨੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਨਹਿਰਾਂ ਦੀ ਪੂਰੀ ਚੌਕਸੀ ਰੱਖੀ ਜਾਵੇ ਤਾਂ ਜੋ ਨਹਿਰਾਂ ਨੂੰ ਟੁੱਟਣ ਤੋਂ ਬਚਾਇਆ ਜਾ ਸਕੇ।
ਉਹਨਾਂ ਨੇ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਕਿ ਜੇ ਹੜ੍ਹ ਦੌਰਾਨ ਜਿਥੇ ਬਿਜਲੀ ਦੀ ਸਪਲਾਈ ਦੇਣ ਦੇ ਨੁਕਸਾਨ ਹੋਣ ਦਾ ਡਰ ਹੋਵੇ ਉੱਥੇ ਬਿਜਲੀ ਦੀ ਸਪਲਾਈ ਤਰੁੰਤ ਬੰਦ ਕਰ ਦਿੱਤੀ ਜਾਵੇ। ਇਸੇ ਤਰ੍ਹਾਂ ਉਹਨਾਂ ਨੇ ਨਗਰ ਕੌਂਸਲਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਅਤੇ ਨਾਲੇ ਸਾਫ ਕੀਤੇ ਜਾਣੇ ਯਕੀਨੀ ਬਣਾਏ ਜਾਣ।
ਉਨ੍ਹਾਂ ਸਿਹਤ ਵਿਭਾਗ ਨੂੰ ਦਵਾਇਆ/ਡਾਕਟਰਾਂ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਜਲ ਸਪਲਾਈ ਵਿਭਾਗ ਤੋਂ ਹੜ੍ਹਾਂ ਦੀ ਤਿਆਰੀਆਂ ਦੌਰਾਨ ਪੀਣ ਵਾਲੇ ਪਾਣੀ ਬਾਰੇ ਜਾਣਕਾਰੀ ਹਾਸ਼ਿਤ ਕੀਤੀ ਅਤੇ ਸਾਫ ਪਾਣੀ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ।
ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਅਫਸਰ ਨੂੰ ਹੜ੍ਹ ਦੌਰਾਨ ਪ੍ਰਭਾਵਿਤ ਹੋਣ ਵਾਲੀਆਂ ਸੜਕਾਂ ਅਤੇ ਪੁੱਲਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਪਸ਼ੂ ਪਾਲਣ ਵਿਭਾਗ ਤੋਂ ਪਸ਼ੂਆਂ ਦੀ ਸੁਰੱਖਿਆ/ਦਵਾਇਆ ਆਦਿ ਚਾਰੇ ਦਾ ਪ੍ਰਬੰਧ ਬਾਰੇ ਕੀਤੀਆਂ ਗਈਆਂ ਤਿਆਰੀਆ ਬਾਰੇ ਜਾਣਕਾਰੀ ਹਾਸ਼ਲ ਕੀਤੀ। ਉਨ੍ਹਾਂ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਨਰੇਗਾ ਤਹਿਤ ਜੋ ਹੜ ਰੋਕੂ ਪ੍ਰਬੰਧ ਹੋ ਸਕਦੇ ਹਨ ਉਹ ਕਰ ਲਏ ਜਾਣ।
ਉਹਨਾਂ ਨੇ ਸਿੱਖਿਆ ਵਿਭਾਗ ਤੋਂ ਪਿਛਲੇ ਸਾਲ ਹੜ੍ਹ ਦੌਰਾਨ ਪ੍ਰਭਾਵਿਤ ਸਕੂਲਾਂ ਦੀਆਂ ਜਾਣਕਾਰੀ ਲਈ ਗਈ ਅਤੇ ਵਿਭਾਗ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਸਕੂਲਾਂ ਵਿੱਚ ਰਾਹਤ ਕੈਂਪ ਬਨਾਉਣ ਸਬੰਧੀ ਵੀ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।
- Download Babushahi App
-
-