ਚੰਨੀ ਦੇ ਘਰ ਪਹੁੰਚੇ ਵੱਡੇ ਲੀਡਰ! ਭੁਪੇਸ਼ ਬਘੇਲ ਦੇ ਦੌਰੇ ਵਿਚਾਲੇ ਬਾਅਦ ਸਿਆਸਤ ਗਰਮਾਈ
Ravi Jakhu
ਚੰਡੀਗੜ੍ਹ/ਮੋਰਿੰਡਾ, 07 ਜੁਲਾਈ 2026- ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਪੰਜਾਬ ਦੌਰੇ ਤੇ ਹਨ। ਇਸੇ ਵਿਚਾਲੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਨਿਵਾਸ ਸਥਾਨ 'ਤੇ ਕਾਂਗਰਸ ਦੇ ਕਈ ਸੀਨੀਅਰ ਲੀਡਰਾਂ ਦੀ ਇੱਕ ਹੰਗਾਮੀ ਅਤੇ ਬੇਹੱਦ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਚਰਨਜੀਤ ਸਿੰਘ ਚੰਨੀ ਦੇ ਨਾਲ ਸਲਾਹ-ਮਸ਼ਵਰਾ ਕਰਨ ਅਤੇ ਉਨ੍ਹਾਂ ਨੂੰ ਆਪਣਾ ਸਮਰਥਨ ਦੇਣ ਲਈ ਕਾਂਗਰਸ ਦੇ ਕਈ ਵੱਡੇ ਚਿਹਰੇ ਪਹੁੰਚੇ।
ਮੀਟਿੰਗ ਵਿੱਚ ਮੁੱਖ ਤੌਰ 'ਤੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਾਬਕਾ ਸਾਂਸਦ ਅਤੇ ਉੱਘੇ ਗਾਇਕ ਮੁਹੰਮਦ ਸਦੀਕ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਪ੍ਰੋ. ਇਮੈਨੂਅਲ ਨਾਹਰ ਅਤੇ ਫਿਰੋਜ਼ਪੁਰ ਤੋਂ ਸੀਨੀਅਰ ਕਾਂਗਰਸੀ ਆਗੂ/ ਸਾਬਕਾ MLA ਪਰਮਿੰਦਰ ਸਿੰਘ ਪਿੰਕੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਮੌਜੂਦਾ ਲੀਡਰਸ਼ਿਪ ਅਤੇ ਪਾਰਟੀ ਦੇ ਸੰਗਠਨ ਢਾਂਚੇ ਨੂੰ ਲੈ ਕੇ ਗੰਭੀਰ ਚਰਚਾ ਹੋਈ ਹੈ। ਚੰਨੀ ਦੇ ਹਮਾਇਤੀਆਂ ਦਾ ਮੰਨਣਾ ਹੈ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਚਰਨਜੀਤ ਸਿੰਘ ਚੰਨੀ ਵਰਗੇ ਦਲਿਤ ਚਿਹਰੇ ਨੂੰ ਸੂਬੇ ਦੀ ਕਮਾਨ ਸੌਂਪੀ ਜਾਣੀ ਚਾਹੀਦੀ ਸੀ। ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਸਿਰਫ਼ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ 'ਤੇ ਇਸ ਧੜੇ ਵਿੱਚ ਕਾਫ਼ੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।
- Download Babushahi App
-
-