ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਤੇ ਅਧਾਰਿਤ ਦਸਤਾਵੇਜ਼ੀ ਦਿਖਾਉਣ ਲਈ ਵਿਸ਼ੇਸ ਉੱਦਮ - ਵਿਧਾਇਕ ਗੁਰਦੀਪ ਰੰਧਾਵਾ
ਪਿੰਡ ਕੋਠੇ ਅਤੇ ਖੁਸ਼ਹਾਲਪੁਰ ਵਿੱਚ ਦਿਖਾਈ ਗਈ ਦਸਤਾਵੇਜ਼ੀ ਫਿਲਮ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 8 ਜੁਲਾਈ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੋਬਾਈਲ ਐਲ.ਈ.ਡੀ ਵੈਨਾਂ ਰਾਹੀਂ ਹਰ ਪਿੰਡ ਤੱਕ ਪਹੁੰਚਾ ਰਹੀ ਹੈ। ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕੀਤਾ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਅੱਜ ਪਿੰਡ ਕੋਠੇ ਅਤੇ ਖੁਸ਼ਹਾਲਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਫਿਲਮ ਵਿਖਾਈ ਗਈ ਹੈ, ਜਿਸ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਬਲਵਿੰਦਰ ਸਿੰਘ ਗੋਰਾਇਆ, ਪੰਚਾਇਤ ਸਕੱਤਰ ਇੰਦਰਜੀਤ ਸਿੰਘ, ਸਰਪੰਚ ਨਿਰਮਲ ਮਸੀਹ ਅਤੇ ਸਰਪੰਚ ਮਲਕੀਤ ਸਿੰਘ, ਸਰਵਣ ਸਿੰਘ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਤੇ ਅਧਾਰਿਤ ਪਿੰਡਾਂ ਵਿੱਚ ਦਸਤਾਵੇਜ਼ੀ ਦਿਖਾਉਣ ਲਈ ਵਿਸ਼ੇਸ ਉੱਦਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵੈਨ 'ਤੇ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਘਰ ਘਰ ਪਹੁੰਚਾਉਣ ਲਈ ਮੋਬਾਇਲ ਵੈਨ ਰਾਹੀਂ ਹਰ ਪਿੰਡ ਵਿੱਚ ਵਿਸ਼ੇਸ ਡਾਕੂਮੈਂਟਰੀ ਦਿਖਾਈ ਜਾਵੇਗੀ।
ਇਸ ਸਬੰਧ ਵਿੱਚ ਤਿੰਨ ਮੋਬਾਈਲ ਵੈਨਾਂ ਜਿਲ੍ਹੇ ਵਿੱਚ ਪਹੁੰਚੀਆਂ ਹਨ, ਜਿਨ੍ਹਾਂ ਰਾਹੀਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮ ਦਿਖਾਈ ਜਾਵੇਗੀ। ਅੱਜ ਡੇਰਾ ਬਾਬਾ ਨਾਨਕ, ਬਟਾਲਾ ਅਤੇ ਗੁਰਦਾਸਪੁਰ ਦੇ ਪਿੰਡਾਂ ਤੋਂ ਡਾਕੂਮੈਂਟਰੀ ਫਿਲਮ ਵਿਖਾਉਣ ਦੀ ਸ਼ੁਰੂਆਤ ਕੀਤੀ ਗਈ ਹੈ।
- Download Babushahi App
-
-