ਰਮਨ ਬਹਿਲ ਵੱਲੋਂ ਤਿੱਬੜ, ਤੁੰਗ, ਕੋਟਲੀ ਸ਼ਾਹਪੁਰ ਅਤੇ ਗਜਨੀਪੁਰ ਪਿੰਡਾਂ ਵਿੱਚ ਲੋਕ ਮਿਲਣੀ
ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ, ਰਾਸ਼ਨ ਕਿੱਟਾਂ ਵੰਡੀਆਂ
ਰੋਹਿਤ ਗੁਪਤਾ
ਗੁਰਦਾਸਪੁਰ, 8 ਜੁਲਾਈ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਅੱਜ ਆਪਣੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਤਿੱਬੜ, ਤੁੰਗ, ਕੋਟਲੀ ਸ਼ਾਹਪੁਰ ਅਤੇ ਗਜਨੀਪੁਰ ਵਿਖੇ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਪਿੰਡ ਤੁੰਗ ਦੇ ਸਰਪੰਚ ਸ੍ਰੀ ਜਸਪਾਲ ਸਿੰਘ, ਪਿੰਡ ਕੋਟਲੀ ਸ਼ਾਹਪੁਰ ਦੇ ਸਰਪੰਚ ਸ੍ਰੀ ਗੁਰਮੁਖ ਸਿੰਘ ਕਾਲਾ, ਪਿੰਡ ਗਜਨੀਪੁਰ ਦੇ ਸਰਪੰਚ ਸ੍ਰੀ ਦਵਿੰਦਰ ਸਿੰਘ, ਪਾਰਟੀ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਰਮਨ ਬਹਿਲ ਨੇ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਹਰ ਜਾਇਜ਼ ਮੰਗ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।
ਰਮਨ ਬਹਿਲ ਨੇ ਕਿਹਾ ਕਿ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ, ਕਿਉਂਕਿ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ ਅਤੇ ਲੋਕ-ਹਿੱਤ ਦੀਆਂ ਅਨੇਕਾਂ ਯੋਜਨਾਵਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਡਿਪੂਆਂ ਰਾਹੀਂ ਲਾਭਪਾਤਰੀਆਂ ਨੂੰ ਸਿਰਫ਼ ਅਨਾਜ ਹੀ ਮਿਲਦਾ ਸੀ, ਜਿਸ ਨਾਲ ਘਰ ਦੀ ਰਸੋਈ ਚਲਾਉਣਾ ਮੁਸ਼ਕਲ ਹੁੰਦਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਲੋੜ ਨੂੰ ਮਹਿਸੂਸ ਕਰਦਿਆਂ ‘ਆਪਣੀ ਰਸੋਈ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਅਨਾਜ ਦੇ ਨਾਲ-ਨਾਲ ਰਸੋਈ ਲਈ ਲੋੜੀਂਦਾ ਸਮਾਨ ਵੀ ਲੋਕਾਂ ਨੂੰ ਮੁਹੱਈਆ ਕਰਵਾਇਆ ਜਾ ਸਕੇ।
ਰਮਨ ਬਹਿਲ ਨੇ ਦੱਸਿਆ ਕਿ ਇਸ ਰਾਸ਼ਨ ਕਿੱਟ ਦੀ ਬਾਜ਼ਾਰ ਵਿੱਚ ਕੀਮਤ ਲਗਭਗ ਇੱਕ ਹਜ਼ਾਰ ਰੁਪਏ ਤੋਂ ਵੱਧ ਬਣਦੀ ਹੈ। ਇਸ ਵਿੱਚ ਦੋ ਤਰ੍ਹਾਂ ਦੀਆਂ ਦਾਲਾਂ, ਸਰ੍ਹੋਂ ਦੇ ਤੇਲ ਦੀਆਂ ਦੋ ਬੋਤਲਾਂ, ਖੰਡ, ਲੂਣ, ਹਲਦੀ ਅਤੇ ਹੋਰ ਜ਼ਰੂਰੀ ਮਸਾਲੇ ਸ਼ਾਮਲ ਹਨ, ਤਾਂ ਜੋ ਪਰਿਵਾਰ ਦੀ ਰਸੋਈ 15 ਤੋਂ 20 ਦਿਨ ਤੱਕ ਸੁਚੱਜੇ ਢੰਗ ਨਾਲ ਚੱਲ ਸਕੇ।
ਉਨ੍ਹਾਂ ਦੱਸਿਆ ਕਿ ‘ਆਪਣੀ ਰਸੋਈ’ ਪ੍ਰੋਗਰਾਮ ਤਹਿਤ ਅੱਜ ਪਿੰਡ ਤਿੱਬੜ, ਤੁੰਗ, ਕੋਟਲੀ ਸ਼ਾਹਪੁਰ ਅਤੇ ਗਜਨੀਪੁਰ ਵਿਖੇ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਅਨਾਜ ਵੰਡਿਆ ਜਾਵੇਗਾ, ਉਸ ਦੇ ਨਾਲ ਹਰ ਯੋਗ ਲਾਭਪਾਤਰੀ ਨੂੰ ਰਾਸ਼ਨ ਕਿੱਟ ਵੀ ਦਿੱਤੀ ਜਾਵੇਗੀ, ਤਾਂ ਜੋ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਸੋਈ ਦਾ ਜ਼ਰੂਰੀ ਸਮਾਨ ਵੀ ਮੁਹੱਈਆ ਹੋ ਸਕੇ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਮਨਮੋਹਨ ਰਾਏ, ਗੁਰਦਿਆਲ ਚੰਦ, ਕਾਹਨ ਚੰਦ, ਮੈਂਬਰ ਪੰਚਾਇਤ ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਡਾ. ਕਲੇਰ ਸਿੰਘ, ਮੈਂਬਰ ਪੰਚਾਇਤ ਅਸ਼ਵਨੀ ਕੁਮਾਰ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
- Download Babushahi App
-
-