ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ
ਰੋਹਿਤ ਗੁਪਤਾ
ਗੁਰਦਾਸਪੁਰ, 8 ਜੁਲਾਈ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੇਅਰੀ ਵਿਕਾਸ ਇੰਸਪੈਕਟਰ ਗੁਰਦਾਸਪੁਰ ਬਰਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਡਾਲਾ ਫਾਰਮ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਘਰਾਂ ਵਿੱਚ ਵਰਤੇ ਜਾਂਦੇ ਦੁੱਧ ਦੀ ਗੁਣਵੱਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁਫ਼ਤ ਦੁੱਧ ਪਰਖ ਕੈਂਪ ਲਗਾਇਆ ਗਿਆ। ਇਸ ਦੌਰਾਨ ਕੁੱਲ 24 ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 15 ਸੈਂਪਲਾਂ ਵਿੱਚ ਪਾਣੀ ਦੀ ਮਾਤਰਾ ਮਿਆਰ ਤੋਂ ਵੱਧ ਪਾਈ ਗਈ, ਜਦਕਿ 9 ਸੈਂਪਲ ਨਿਰਧਾਰਿਤ ਮਿਆਰਾਂ ਅਨੁਸਾਰ ਪਾਏ ਗਏ। ਜਾਂਚ ਦੌਰਾਨ ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਪਦਾਰਥ ਨਹੀਂ ਮਿਲਿਆ।
ਦੁੱਧ ਦੇ ਸੈਂਪਲਾਂ ਦੀ ਜਾਂਚ ਡੇਅਰੀ ਇੰਸਪੈਕਟਰ ਕਰਨਦੀਪ ਭਗਤ ਅਤੇ ਡੇਅਰੀ ਇੰਸਪੈਕਟਰ ਅਨੂੰ ਵੱਲੋਂ ਕੀਤੀ ਗਈ। ਇਸ ਮੌਕੇ ਵਿਭਾਗੀ ਟੀਮ ਨੇ ਹਾਜ਼ਰ ਖਪਤਕਾਰਾਂ ਨੂੰ ਉੱਚ ਗੁਣਵੱਤਾ ਵਾਲਾ ਦੁੱਧ ਵਰਤਣ ਅਤੇ ਖ਼ੁਰਾਕੀ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮਨਜੀਤ ਸਿੰਘ ਡਾਲਾ, ਜੋਨੀ, ਵਨੀਤ ਅਤੇ ਜੋਗਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
- Download Babushahi App
-
-