ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਪਟਿਆਲਾ 8 ਜੁਲਾਈ 2026 : ਜ਼ਿਲ੍ਹਾ ਪਟਿਆਲਾ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਅਰਬਨ ਅਸਟੇਟ ਦੇ ਐੱਸ.ਐੱਚ.ਓ. ਸੁੱਖਵਿੰਦਰ ਗਿੱਲ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 504 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ ,
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸ਼ਰਾਬ ਦੀ ਗੈਰ-ਕਾਨੂੰਨੀ ਦਰਾਮਦ, ਨਿਰਯਾਤ ਅਤੇ ਢੋਆ-ਢੁਆਈ ਸਬੰਧੀ ਲਾਗੂ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ,ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਹੋਰ ਵਿਅਕਤੀਆਂ ਦੀ ਵੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ
- Download Babushahi App
-
-