ਭਮਾਰਸੀ ਬੁਲੰਦ ਵਿੱਚ ਲੋਕਾਂ ਨਾਲ ਵਿਚਾਰ ਚਰਚਾ ਕਰਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਸਾਥੀ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 8 ਜੁਲਾਈ 2026 : ਭਮਾਰਸੀ ਬੁਲੰਦ ਦੇ ਨਿਵਾਸੀਆਂ ਦੀ ਮੰਗ ਸੀ ਕਿ ਸ਼ਾਮਲਾਟ ਜਮੀਨਾਂ ਵਿਚੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਗਰੀਬਾਂ ਨੂੰ ਦਿੱਤੇ ਰਿਹਾਇਸ਼ੀ ਪਲਾਟਾਂ ਦੇ ਮਾਲਕਾਨਾਂ ਹੱਕ ਦੇਣ ਬਾਰੇ ਗੰਭੀਰਤਾ ਨਾਲ ਵਿਚਾਰ ਕਰਨ ਇਸ ਲਈ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਢਿਲੋਂ ਸੂਬਾ ਸਪੋਕਸਪਰਸਨ ਆਮ ਆਦਮੀ ਪਾਰਟੀ ਨੇ ਕਿਹਾ ਕਿ ਪੰਚਾਇਤਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ 5-5ਮਰਲੇ/2-2ਮਰਲੇ ਦੇ ਪਲਾਟ ਪਿੰਡ ਦੀ ਸ਼ਾਮਲਾਟ ਜਮੀਨ ਵਿੱਚੋਂ ਕੱਟਕੇ ਦੇ ਦਿੱਤੇ ਜਾਣ ਦੇ ਬਾਵਜੂਦ ਮਾਲਕਾਨਾ ਹੱਕ ਨਹੀਂ ਮਿਲੇ ਜੋ ਪਿਛਲੇ 50-50ਸਾਲਾਂ ਤੋਂ ਮਕਾਨ ਬਣਾਕੇ ਰਹਿ ਰਹੇ ਹਨ ਪਰ ਅਜੇ ਤੱਕ ਕਿਸੇ ਨੇ ੳਹਨਾਂ ਪਰਿਵਾਰਾਂ ਦੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ ਜੋ ਸਮੇਂ ਦੀ ਲੋੜ ਅਨੁਸਾਰ ਅਤਿ ਜ਼ਰੂਰੀ ਕਾਰਜ ਹੈ ਜਿਸ ਬਾਰੇ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਕੇ ਪਿੰਡ ਭਮਾਰਸੀ ਨਿਵਾਸੀਆਂ ਅਤੇ ਇਲਾਕਾ ਦੀ ਜਾਇਜ ਮੰਗ ਪੰਜਾਬ ਸਰਕਾਰ ਕੋਲ ਉਠਾਏ ਜਾਣ ਦਾ ਭਰੋਸਾ ਦਿੰਦਿਆ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬੀਆਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ੳਹਨਾਂ ਦੇ ਬਣਦੇ ਹੱਕ ਦੇਣ ਲਈ ਭਗਵੰਤ ਸਿੰਘ ਮਾਨ ਸਰਕਾਰ ਵਚਨਬੱਧ ਹੈ , ਇਸ ਮੌਕੇ ਸਾਬਕਾ ਸਰਪੰਚ ਬਲਦੇਵ ਸਿੰਘ ਨੇ ਦੱਸਿਆ ਕਿ ਆਮ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਤੋੰ ਬਹੂਤ ਖੁਸ਼ ਅਤੇ ਆਸ ਕਰਦੇ ਹਨ ਕਿ ਆਮ ਆਦਮੀ ਪਾਰਟੀ 2027ਵਿੱਚ ਵੀ ਦੁਬਾਰਾ ਸਰਕਾਰ ਬਣਾਉਣ ਵਿੱਚ ਸਫਲ ਹੋਏਗੀ
- Download Babushahi App
-
-