Mohali : ਏ.ਡੀ.ਸੀ. ਵੱਲੋਂ ਫਰਮ ਅਰਬਨ ਮਾਈਗ੍ਰੇਸ਼ਨ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 09, ਜੁਲਾਈ 2026:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਫਰਮ ਅਰਬਨ ਮਾਈਗ੍ਰੇਸ਼ਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਫਰਮ ਅਰਬਨ ਮਾਈਗ੍ਰੇਸ਼ਨ, ਐੱਸ.ਸੀ.ਐੱਫ. ਨੰਬਰ 49, ਦੂਜੀ ਮੰਜ਼ਿਲ, ਫੇਜ਼-11, ਸੈਕਟਰ-65, ਮੋਹਾਲੀ ਦੀ ਮਾਲਕ ਬਲਜਿੰਦਰ ਕੌਰ ਵਾਸੀ ਮੰਡੀ ਗੋਬਿੰਦਗੜ੍ਹ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:800/ਆਈ.ਸੀ.ਮਿਤੀ 05.08.2025 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 04.08.2030 ਤੱਕ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ, ਵੱਲੋਂ ਦੱਸਿਆ ਗਿਆ ਕਿ ਸ੍ਰੀਮਤੀ ਬਲਜਿੰਦਰ ਕੌਰ ਨੂੰ ਕੰਸਲਟੈਂਸੀ ਕੰਮ ਲਈ ਲਾਇਸੰਸ ਨੰਬਰ 800/ਆਈ.ਸੀ. 05.08.2025 ਨੂੰ ਜਾਰੀ ਕੀਤਾ ਗਿਆ ਸੀ। ਉਨ੍ਹਾਂ ਨੇ ਨਿੱਜੀ ਅਤੇ ਘਰੇਲੂ ਕਾਰਨਾਂ ਕਰਕੇ ਕਾਰੋਬਾਰ ਬੰਦ ਕਰਨ ਦੀ ਇੱਛਾ ਪ੍ਰਗਟ ਕਰਦਿਆਂ ਆਪਣਾ ਲਾਇਸੰਸ ਸਰੰਡਰ ਕਰਨ ਲਈ ਦਫ਼ਤਰ ਨੂੰ ਅਰਜ਼ੀ ਦਿੱਤੀ ਸੀ।
ਇਸ ਸਬੰਧੀ ਨਿਯਮਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ, ਐੱਸ.ਏ.ਐੱਸ. ਨਗਰ ਤੋਂ ਪੜਤਾਲ ਕਰਵਾਈ ਗਈ। ਇਸ ਦੇ ਨਾਲ ਹੀ ਪੰਜਾਬੀ ਅਤੇ ਅੰਗਰੇਜ਼ੀ ਅਖ਼ਬਾਰਾਂ ਵਿੱਚ ਲੋੜੀਂਦੇ ਜਨਤਕ ਨੋਟਿਸ ਵੀ ਪ੍ਰਕਾਸ਼ਿਤ ਕਰਵਾਏ ਗਏ। ਪੁਲਿਸ ਦੀ ਪੜਤਾਲ ਰਿਪੋਰਟ ਵਿੱਚ ਲਾਇਸੰਸ ਸਰੰਡਰ ਕਰਨ ਸਬੰਧੀ ਕੋਈ ਇਤਰਾਜ਼ ਨਹੀਂ ਪਾਇਆ ਗਿਆ। ਇਸ ਤੋਂ ਇਲਾਵਾ ਦਫ਼ਤਰੀ ਰਿਕਾਰਡ ਅਨੁਸਾਰ ਵੀ ਫਰਮ ਖ਼ਿਲਾਫ਼ ਕੋਈ ਸ਼ਿਕਾਇਤ ਪ੍ਰਾਪਤ ਨਹੀਂ ਹੋਈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੇ ਸੈਕਸ਼ਨ 8 (1) ਦੇ ਉਪਬੰਧਾਂ ਤਹਿਤ ਫਰਮ ਅਰਬਨ ਮਾਈਗ੍ਰੇਸ਼ਨ ਨੂੰ ਜਾਰੀ ਲਾਇਸੰਸ ਨੰ:800/ਆਈ.ਸੀ. ਮਿਤੀ 05.08.2025 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਉਕਤ ਪ੍ਰਾਰਥਣ/ਫਰਮ/ਮਾਲਕ ਦੇ ਖਿਲਾਫ ਭਵਿੱਖ ਵਿੱਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥਣ/ਫਰਮ/ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਜ਼ਿੰਮੇਵਾਰ ਹੋਣਗੇ।
- Download Babushahi App
-
-