ਬਰਸਾਤ ਦੇ ਮੌਸਮ ਦੌਰਾਨ ਸਿਹਤ ਵਿਭਾਗ ਨੇ ਗਤਿਵਿਧੀਆਂ ਕੀਤੀਆਂ ਤੇਜ
ਮੱਛਰ ਜਨਿਤ ਰੋਗਾਂ ਤੋਂ ਬਚਾਓ ਲਈ ਲੋਕਾਂ ਨੂੰ ਜਾਗਰੂਕ ਕਰ ਰਹੇ ਸਿਹਤ ਮੁਲਾਜ਼ਮ
ਰੋਹਿਤ ਗੁਪਤਾ
ਗੁਰਦਾਸਪੁਰ 9 ਜੁਲਾਈ
ਸਰਕਾਰ ਵੱਲੋਂ ਜਾਰੀ ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਤਹਿਤ ਸਿਹਤ ਮੰਤਰੀ ਪੰਜਾਬ ਜੀ ਦੀਆਂ ਹਿਦਾਇਤਾਂ ਅਨੁਸਾਰ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੀ ਅਗੁਵਾਈ ਹੇਠ ਗੁਰਦਾਸਪੁਰ ਜਿਲੇ ਵਿੱਚ ਮੱਛਰ ਜਨਿਤ ਰੋਗਾਂ ਦੀ ਰੋਕਥਾਮ ਤਹਿਤ ਗਤੀਵਿਧੀਆਂ ਜਾਰੀ ਹੈ। ਫੀਲਡ ਸਟਾਫ਼ ਵੱਲੋਂ ਲਾਰਵਾ ਦੀ ਚੈਕਿੰਗ, ਮੱਛਰਾਂ ਦੇ ਖਾਤਮੇ ਲਈ ਸਪਰੇਅ ਕਰਨ ਦੇ ਨਾਲ ਹੀ ਲੋਕਾਂ ਨੂੰ ਮੱਛਰਾਂ ਨਾਲ ਹੋਣ ਵਾਲੇ ਰੋਗਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਉਸ ਸੰਬੰਧੀ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਏਨਾਂ ਦਿਨੀਂ ਬਰਸਾਤ ਕਾਰਨ ਜਗ੍ਹਾ ਜਗ੍ਹਾ ਤੇ ਜਮਾ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਹੋਣ ਦਾ ਖਤਰਾ ਬਣਿਆ ਹੋਇਆ ਹੈ। ਮੱਛਰ ਨੂੰ ਪੈਦਾ ਹੋਣ ਤੋਂ ਰੋਕਨ ਲਈ ਸਿਹਤ ਵਿਭਾਗ ਦੇ ਮੁਲਾਜ਼ਮ ਲੋਕਾਂ ਦੇ ਸਹਿਯੋਗ ਨਾਲ ਲਗਾਤਾਰ ਗਤਿਵਿਧੀਆਂ ਕਰ ਰਹੇ ਹਨ। ਜਿਲੇ ਵਿੱਚ ਡੇੰਗੂ , ਮਲੇਰੀਆ ਰੋਕਥਾਮ ਅਤੇ ਜਾਗਰੂਕਤਾ ਲਈ 202ਟੀਮਾਂ ਬਣਾਈ ਗਈਆਂ ਹਨ।80 ਬ੍ਰੀਡਿੰਗ ਚੈਕਰ ਦੀ ਵੀ ਭਰਤੀ ਕੀਤੀ ਗਈ ਹੈ। ਫੀਲਡ ਸਟਾਫ ਵਲ਼ੋ ਡੇੰਗੂ ਅਤੇ ਮਲੇਰੀਆ ਜਾਂਚ ਲਈ ਘਰਾਂ ਅਤੇ ਹੋਰ ਜਗਾ ਤੇ ਮਛਰ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ । ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।
ਉਨਾਂ ਕਿਹਾ ਕਿ ਮੱਛਰਾਂ ਨਾਲ ਹੋਣ ਵਾਲੇ ਰੋਗਾਂ ਦੀ ਰੋਕਥਾਮ ਲਈ ਹਰੇਕ ਸ਼ੁਕਰਵਾਰ ਨੂੰ ਡਰਾਈ ਡੇ ਗਤੀਵਿਧੀ ਜਾਰੀ ਹਨ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਤੇ ਵੀ ਫਾਲਤੂ ਵਿਚ ਪਾਣੀ ਨਾ ਜਮਾ ਹੋਣ ਦੇਣ। ਜੇ ਕਿਤੇ ਮੱਛਰ ਦਾ ਲਾਰਵਾ ਹੇਵੇ, ਉਸ ਨੂੰ ਨਸ਼ਟ ਕੀਤਾ ਜਾਵੇ। ਮੱਛਰ ਜਨਿਤ ਰੋਗਾਂ ਤੋ ਬਚਾਅ ਕੀਤਾ ਜਾਵੇ। ਬੁਖਾਰ ਹੋਣ ਤੇ ਤੁਰੰਤ ਨੇੜਲੇ ਸਿਹਤ ਕੇਂਦਰ ਤੋ ਜਾਂਚ ਕਰਵਾਈ ਜਾਵੇ। ਡਾਕਟਰ ਦੀ ਸਲਾਹ ਨਾਲ ਹੀ ਦਵਾਈ ਖਾਦੀ ਜਾਵੇ।
ਇਸ ਮੌਕੇ ਜਿਲਾ ਐਪੀਡਮੋਲੋਜਿਸਟ ਡਾ. ਮਮਤਾ ਵਸ਼ਿਸ਼ਟ ਜੀ ਅਤੇ ਡਾ. ਵੰਦਨਾ ਜੀ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿੱਚ 25257ਘਰਾਂ ਦੀ ਚੈਕਿੰਗ ਕੀਤੀ ਗਈ ਹੈ। ਜਿਲਾ
ਹਸਪਤਲਾਂ ਗੁਰਦਾਸਪੁਰ ਅਤੇ ਐਸ ਡੀ ਐਚ ਬਟਾਲਾ ਵਿੱਚ ਡੇਂਗੂ ਦਾ ਅਲਈਸਾ ਟੈਸਟ ਮੁਫ਼ਤ ਹੁੰਦਾ ਹੈ। ਮਰੀਜਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਜਿਲਾ ਹਸਪਤਾਲ਼ ਗੁਰਦਾਸਪੁਰ ਵਿਖੇ ਪਲੇਟਲੈੱਟ ਚਡਾਉਣ ਦੀ ਵੀ ਸਹੂਲੀਅਤ ਮੁੱਹਈਆ ਹੈ
- Download Babushahi App
-
-