ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ
ਰੋਹਿਤ ਗੁਪਤਾ
ਬਟਾਲਾ, 9 ਜੁਲਾਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਾਸੀਆਂ ਦੀ ਸਹੂਲਤ ਲਈ ਵਿਕਾਸ ਕਾਰਜ ਜਾਰੀ ਹਨ।
ਦਾਸ ਕਰਨ ਸੰਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਾਰਡ ਨੰਬਰ 24 ਗੌਂਸਪੁਰਾ ਦੀਆਂ ਵੱਖ-ਵੱਖ ਗਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਨੂੰ ਸਾਫ ਕੀਤਾ ਗਿਆ ਤਾਂ ਜੋ ਮਨਸੂਨ ਸ਼ੀਜਨ ਵਿਚ ਲੋਕਾਂ ਨੂੰ ਮੁਸ਼ਕਲਾ ਦਾ ਸਾਹਮਣਾ ਨਾ ਕਰਨਾ ਪਾਏ।
ਉਨ੍ਹਾਂ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ।
ਉਨਾਂ ਦੱਸਿਆ ਕਿ ਮਹਿਜ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਆਵਾਜਾਈ ਨੂੰ ਹੋਰ ਸੁਖਾਲਾ ਕਰਨ ਲਈ ਸ਼ਹਿਰ ਵਿੱਚ ਟਰੈਫਿਕ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਸਕੂਲ ਆਫ ਐੱਮੀਨੈੱਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀ ਉਸਾਰੀ ਕਰਵਾਉਣ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।
- Download Babushahi App
-
-