DIG ਕੁਲਦੀਪ ਚਾਹਲ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਨਾਲ ਨੇ ਐਸ ਪੀ ਪਲਵਿੰਦਰ ਚੀਮਾ ਅਤੇ ਹੋਰ
ਪਟਿਆਲਾ 10 ਜੁਲਾਈ 2026 : ਪਟਿਆਲਾ ਰੇਂਜ ਦੇ DIG ਕੁਲਦੀਪ ਚਾਹਲ ਵੱਲੋਂ ਦੇਰ ਰਾਤ ਪਟਿਆਲਾ ਰੇਂਜ ਅਧੀਨ ਵੱਖ-ਵੱਖ ਥਾਵਾਂ 'ਤੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਅਚਨਚੇਤ ਜਾਇਜ਼ਾ ਲਿਆ ਗਿਆ , ਇਸ ਦੌਰਾਨ ਉਨ੍ਹਾਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤ
ਡੀ.ਆਈ.ਜੀ. ਕੁਲਦੀਪ ਚਾਹਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਤ ਸਮੇਂ ਨਾਕਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਪੂਰੀ ਚੌਕਸੀ ਨਾਲ ਡਿਊਟੀ ਨਿਭਾਈ ਜਾਵੇ। ਉਨ੍ਹਾਂ ਨੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕਰਨ, ਹਰ ਗਤੀਵਿਧੀ 'ਤੇ ਨਜ਼ਰ ਰੱਖਣ ਅਤੇ ਡਿਊਟੀ ਦੌਰਾਨ ਉੱਚ ਪੱਧਰ ਦੀ ਸਾਵਧਾਨੀ ਬਣਾਈ ਰੱਖਣ ਲਈ ਕਿਹਾ
"ਤੁਹਾਡੀ ਸੁਰੱਖਿਆ — ਸਾਡੀ ਪਹਿਲੀ ਤਰਜੀਹ" ਦੇ ਸੰਦੇਸ਼ ਨਾਲ ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਅਪਰਾਧਾਂ ਨੂੰ ਸਮੇਂ ਸਿਰ ਰੋਕਿਆ ਜਾ ਸਕੇ
- Download Babushahi App
-
-