11 ਅਤੇ 12 ਜੁਲਾਈ ਨੂੰ ਵੋਟਰ ਮੈਪਿੰਗ ਲਈ ਸਵੇਰੇ 8 ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ ਵਿਸ਼ੇਸ਼ ਕੈਂਪ
ਵੋਟਰਾਂ ਨੂੰ ਆਪਣੀ ਐਸ ਆਈ ਆਰ 2026 ਸਬੰਧੀ ਪ੍ਰਕਿਰਿਆ ਮੁਕੰਮਲ ਕਰਨ ਲਈ ਚੋਣ ਬੂਥਾਂ ਤੇ ਜਾਣ ਦੀ ਅਪੀਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ:
ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਗੀਤਿਕਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11 ਅਤੇ 12 ਜੁਲਾਈ, 2026 (ਸ਼ਨੀਵਾਰ ਅਤੇ ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਸਾਲ 2003 ਦੀ ਚੋਣ ਸੂਚੀ ਦੇ ਆਧਾਰ 'ਤੇ ਵੋਟਰਾਂ ਦੀ ਮੈਪਿੰਗ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਕਰਨਾ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਵੇਰਵੇ ਮੈਪ ਕਰਵਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਦਿਨਾਂ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਸਵੇਰੇ 8.00 ਵਜੇ ਤੋਂ ਦੁਪਿਹਰ 3.00 ਵਜੇ ਤੱਕ ਮੌਜੂਦ ਰਹਿਣਗੇ ਅਤੇ ਵੋਟਰ ਮੈਪਿੰਗ ਸਬੰਧੀ ਲੋੜੀਂਦੀ ਕਾਰਵਾਈ ਕਰਨਗੇ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ 'ਤੇ ਪਹੁੰਚ ਕੇ ਬੀ.ਐਲ.ਓ. ਨਾਲ ਸੰਪਰਕ ਕਰਨ ਅਤੇ ਵੋਟਰ ਮੈਪਿੰਗ ਦੀ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਤਾਂ ਜੋ ਚੋਣ ਸੂਚੀ ਨੂੰ ਸ਼ੁੱਧ ਅਤੇ ਅੱਪਡੇਟ ਕੀਤਾ ਜਾ ਸਕੇ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਈ ਆਰ ਓਜ਼ (ਐਸ ਡੀ ਐਮ), ਚੋਣ ਕਾਨੂੰਗੋਆਂ ਅਤੇ ਬੂਥ ਲੈਵਲ ਅਫ਼ਸਰਾਂ ਨੂੰ ਵੀ ਹਦਾਇਤ ਕੀਤੀ ਕਿ ਵਿਸ਼ੇਸ਼ ਕੈਂਪਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਆਮ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇ।
- Download Babushahi App
-
-