ਸਰਕਾਰ ਦੇ ਨਾਦਰਸ਼ਾਹੀ ਫਰਮਾਨ ਵਿਰੁੱਧ ਅਧਿਆਪਕ ਸਮੂਹ ਅਧਿਆਪਕ ਜਥੇਬੰਦੀਆਂ ਦੇ ਸੱਦੇ ਤੇ ਹੁਕਮਾਂ ਦੀਆਂ ਕਾਪੀਆਂ ਨੂੰ ਸਾੜਿਆ -ਗੌਰਮਿੰਟ ਟੀਚਰਜ ਯੂਨੀਅਨ ਪੰਜਾਬ
ਛੁੱਟੀ ਵਾਲੇ ਦਿਨ ਸਮੂਹ ਅਧਿਆਪਕਾਂ ਨੂੰ ਸਕੂਲ ਵਿੱਚ ਬੁਲਾਉਣਾ ਸਰਕਾਰ ਦਾ ਧੱਕਾ- ਜਸਵਿੰਦਰ ਸਿੰਘ ਸਮਾਣਾ
ਗੁਰਪ੍ਰੀਤ ਸਿੰਘ ਜਖਵਾਲੀ।
ਪਟਿਆਲਾ 11 ਜੁਲਾਈ 2026:-
ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਹਮੇਸ਼ਾ ਹੀ ਆਪਣੇ ਕੰਮਾਂ ਕਰਕੇ ਚਰਚਾ ਵਿੱਚ ਰਹਿੰਦਾ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਵਾਲੇ ਦਿਨ ਭਾਵ ਦੂਜੇ ਸ਼ਨੀਵਾਰ ਅਤੇ ਐਤਵਾਰ ਨੂੰ ਸਕੂਲ ਲਗਾਉਣ ਦੇ ਸਮੂਹ ਅਧਿਆਪਕਾਂ ਨੂੰ ਹੁਕਮ ਚਾੜ ਦਿੱਤੇ ਗਏ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ, ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ ਸਮਾਣਾ, ਐਸਸੀ ਬੀਸੀ ਅਧਿਆਪਕ ਯੂਨੀਅਨ ਤੋਂ ਗੁਰਪ੍ਰੀਤ ਸਿੰਘ ਗੁਰੂ ਨੇ ਸਾਂਝੇ ਰੂਪ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਇੱਕ ਚਿੱਠੀ ਜਾਰੀ ਹੋਈ ਜਿਸ ਵਿੱਚ ਐਸ ਆਈ ਆਰ ਨੂੰ ਲੈ ਕੇ ਪੰਜਾਬ ਭਰ ਦੇ ਸਮੂਹ ਸਕੂਲਾਂ ਦੇ ਅਧਿਆਪਕਾਂ ਨੂੰ ਦੂਸਰੇ ਸ਼ਨੀਵਾਰ ਅਤੇ ਐਤਵਾਰ ਨੂੰ ਸਕੂਲ ਵਿੱਚ ਜਾਣ ਦੇ ਹੁਕਮ ਚਾੜ ਦਿੱਤੇ ਗਏ । ਆਗੂਆਂ ਨੇ ਕਿਹਾ ਸਰਕਾਰ ਵੱਲੋਂ ਜਾਰੀ ਹੋਏ ਨਾਦਰਸ਼ਾਹੀ ਹੁਕਮਾਂ ਵਿਰੁੱਧ ਅੱਜ ਪੰਜਾਬ ਭਰ ਦੇ ਸਕੂਲਾਂ ਅੰਦਰ ਇਹਨਾਂ ਹੁਕਮਾਂ ਦੀ ਕਾਪੀਆਂ ਨੂੰ ਸਾੜਿਆ ਗਿਆ। ਉਹਨਾਂ ਕਿਹਾ ਕਿ ਬਹੁਤੇ ਸਕੂਲਾਂ ਵਿੱਚ ਵੀ ਤਾਂ ਬੂਥ ਹੀ ਨਹੀਂ ਬਣੇ ਹੋਏ ਪਰ ਉਹਨਾਂ ਸਕੂਲਾਂ ਵੀ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਰਹਿਣ ਦੇ ਹੁਕਮ ਚਾੜ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਪਹਿਲਾਂ ਵੀ ਬੀਐਲੳ ਸਕੂਲਾਂ ਵਿੱਚ ਛੁੱਟੀ ਵਾਲੇ ਦਿਨ ਕੈਂਪ ਲਗਾਉਂਦੇ ਹਨ ਤਾਂ ਉਹਨਾਂ ਨੂੰ ਸਕੂਲਾਂ ਵਿੱਚ ਪੂਰਾ ਪ੍ਰਬੰਧ ਕੀਤਾ ਹੋਇਆ ਮਿਲਦਾ ਹੈ ਪਰ ਸਿੱਖਿਆ ਵਿਭਾਗ ਜਾਣ ਬੁੱਝ ਕੇ ਅਧਿਆਪਕਾਂ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕਰ ਰਿਹਾ ਹੈ। ਉਹਨਾਂ ਕਿਹਾ ਕਿ ਬਹੁਤੇ ਅਧਿਆਪਕ ਘਰਾਂ ਤੋਂ 200 200 ਕਿਲੋਮੀਟਰ ਦੂਰ ਨੌਕਰੀਆਂ ਕਰ ਰਹੇ ਹਨ। ਜਿਨ੍ਹਾਂ ਨੇ ਛੁੱਟੀ ਵਾਲੇ ਦਿਨ ਆਪਣੇ ਘਰੇ ਆਉਣਾ ਹੁੰਦਾ ਹੈ ਪਰ ਸਰਕਾਰ ਨੇ ਬਿਨਾਂ ਕਿਸੇ ਦੀ ਪਰਵਾਹ ਕੀਤੇ ਆਪਣੇ ਨਾਦਰਸ਼ਾਹੀ ਫਰਮਾਨਾਂ ਨੂੰ ਜਾਰੀ ਕਰ ਦਿੱਤਾ। ਉਹਨਾਂ ਕਿਹਾ ਕਿ ਬਿਨਾਂ ਵਿਦਿਆਰਥੀਆਂ ਤੋਂ ਅਧਿਆਪਕਾਂ ਦਾ ਸਕੂਲਾਂ ਵਿੱਚ ਆਉਣਾ ਗੈਰ ਵਾਜਿਬ ਹੈ। ਆਗੂਆਂ ਨੇ ਦੱਸਿਆ ਕਿ ਜੇਕਰ ਸਰਕਾਰ ਇਸ ਤਰ੍ਹਾਂ ਦੇ ਫੈਸਲੇ ਲੈਂਦੀ ਰਹੀ ਤਾਂ ਆਉਂਦੇ ਦਿਨਾਂ ਵਿੱਚ ਸਰਕਾਰ ਦਾ ਬੋਰੀ ਬਿਸਤਰਾ ਗੋਲ ਕਰ ਦਿੱਤਾ ਜਾਵੇਗਾ। ਅੱਜ ਸੀਨੀਅਰ ਸੈਕੰਡਰੀ ਸਕੂਲ ਧਨੇਠਾ, ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਪਟਿਆਲਾ, ਸੀਨੀਅਰ ਸੈਕੰਡਰੀ ਸਕੂਲ ਟੋਡਰਪੁਰ, ਸਰਕਾਰੀ ਹਾਈ ਸਕੂਲ ਕੁਤਬਨਪੁਰ ,ਸਰਕਾਰੀ ਪ੍ਰਾਇਮਰੀ ਸਕੂਲ ਮਰੋੜੀ, ਸੀਨੀਅਰ ਸੈਕੰਡਰੀ ਸਕੂਲ ਸਮਾਣਾ ਕੁੜੀਆਂ ਦੇ ਨਾਲ ਜ਼ਿਲ੍ਹੇ ਭਰ ਵਿੱਚ ਸਕੂਲਾਂ ਅੰਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਾਦਰ ਸ਼ਾਹੀ ਫਰਮਾਨ ਦੀਆਂ ਕਾਪੀਆਂ ਸਾੜੀਆਂ ਗਈਆਂ।
- Download Babushahi App
-
-