ਜਾਣਕਾਰੀ ਦਿੰਦੇ ਹੋਏ SSP ਵਰੁਣ ਸ਼ਰਮਾ ਅਤੇ ਹੋਰ
ਦੀਦਾਰ ਗੁਰਨਾ
ਪਟਿਆਲਾ 14 ਜੁਲਾਈ 2026 : SSP ਵਰੁਣ ਸ਼ਰਮਾ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਅੰਤਰਰਾਜੀ ਹਥਿਆਰ ਤਸਕਰੀ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਹਨ
ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮ ਪਹਿਲਾਂ ਵੱਖ-ਵੱਖ ਕੰਪਨੀਆਂ ਵਿੱਚ ਡਿਲੀਵਰੀ ਐਗਜ਼ਿਕਿਊਟਿਵ ਵਜੋਂ ਕੰਮ ਕਰਦੇ ਸਨ , ਆਸਾਨੀ ਨਾਲ ਵੱਧ ਪੈਸਾ ਕਮਾਉਣ ਦੇ ਲਾਲਚ ਵਿੱਚ ਉਹ ਕਥਿਤ ਤੌਰ 'ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਹੋ ਗਏ
ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮ ਡਿਲੀਵਰੀ ਬੁਆਏ ਦੀ ਵਰਦੀ ਅਤੇ ਉਸ ਨਾਲ ਜੁੜੇ ਭਰੋਸੇ ਦਾ ਫਾਇਦਾ ਚੁੱਕਦੇ ਸਨ , ਉਹ ਬੱਸਾਂ ਅਤੇ ਰੇਲਗੱਡੀਆਂ ਰਾਹੀਂ ਸਫ਼ਰ ਕਰਦੇ ਹੋਏ ਪੁਰਾਣੇ ਡਿਲੀਵਰੀ ਬਾਕਸਾਂ ਵਿੱਚ ਹਥਿਆਰ ਲੁਕਾ ਕੇ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਾਉਂਦੇ ਸਨ, ਤਾਂ ਜੋ ਕਿਸੇ ਨੂੰ ਉਨ੍ਹਾਂ 'ਤੇ ਸ਼ੱਕ ਨਾ ਹੋਵੇ
ਪਟਿਆਲਾ ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ , ਗਿਰੋਹ ਦੇ ਹੋਰ ਮੈਂਬਰਾਂ, ਹਥਿਆਰਾਂ ਦੇ ਸਪਲਾਇਰਾਂ ਅਤੇ ਖਰੀਦਦਾਰਾਂ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਤਫ਼ਤੀਸ਼ ਜਾਰੀ ਹੈ , ਪੁਲਿਸ ਦਾ ਕਹਿਣਾ ਹੈ ਕਿ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਖ਼ਿਲਾਫ਼ ਕਾਰਵਾਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ
- Download Babushahi App
-
-