ਬਿਜਲੀ ਮੁਲਾਜ਼ਮਾਂ ਵੱਲੋਂ 'ਵਰਕ ਟੂ ਰੂਲ' ਜਾਰੀ ਰੱਖਣ ਦਾ ਅਹਿਦ ਅਤੇ 21 ਤੇ 22 ਜੁਲਾਈ ਸਮੂਹਿਕ ਛੁੱਟੀ ਦਾ ਫ਼ੈਸਲਾ
ਅਸ਼ੋਕ ਵਰਮਾ
ਬਰਨਾਲਾ, 14 ਜੁਲਾਈ 2026: ਪੀ.ਐੱਸ.ਈ.ਬੀ ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ:24), ਪਾਵਰਕਾਮ ਤੇ ਟਰਾਂਸਕੋ ਪੈਨਸ਼ਨ ਯੂਨੀਅਨ ਦੇ ਸੱਦੇ 'ਤੇ ਸਾਂਝੀ ਸਰਕਲ ਕਮੇਟੀ ਬਰਨਾਲਾ ਦੇ ਸਮੂਹ ਮੁਲਾਜ਼ਮਾਂ ਵੱਲੋਂ ਇੰਜ: ਕੁਲਵੀਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਇੱਥੇ 66 ਕੇ ਵੀ ਗਰਿੱਡ ਵਿਖੇ ਗੇਟ ਰੈਲੀ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦੇ ਹੋਏ ਕਮਲਜੀਤ ਸਿੰਘ ਜਲੂਰ, ਕੁਲਵੰਤ ਸਿੰਘ ਢਿੱਲਵਾਂ, ਇੰਜ: ਚਮਕੌਰ ਸਿੰਘ, ਗੁਰਬਿੰਦਰ ਸਿੰਘ ਤੇ ਜਗਤਾਰ ਸਿੰਘ ਨੇ ਪਾਵਰਕਾਮ ਮਨੇਜਮੈਂਟ ਅਤੇ ਪੰਜਾਬ ਸਰਕਾਰ ਨਾਲ ਚੱਲ ਰਹੇ ਸੰਘਰਸ਼ ਸਬੰਧੀ ਵਿਸਥਾਰ ਸਾਹਿਤ ਵਿਚਾਰ ਚਰਚਾ ਕੀਤੀ ਗਈ। ਸੂਬਾ ਕਮੇਟੀ ਵੱਲੋਂ ਦਿੱਤੇ ਵਰਕ ਟੂ ਰੂਲ ਪ੍ਰੋਗਰਾਮ ਨੂੰ ਕਾਮਯਾਬ ਨਾਲ ਲਾਗੂ ਕਰਨ ਦਾ ਸੱਦਾ ਦਿੱਤਾ।
ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸਤਿੰਦਰਪਾਲ ਸਿੰਘ ਜੱਸੜ ਤੇ ਰਣਜੀਤ ਕੁਮਾਰ ਨੇ ਇੱਕਜੁੱਟ ਹੋ ਕੇ ਸੰਘਰਸ਼ ਨੂੰ ਤੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।
ਬੁਲਾਰਿਆਂ ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 21 ਅਤੇ 22 ਜੁਲਾਈ ਨੂੰ ਸਮੂਹ ਬਿਜਲੀ ਕਾਮੇ ਦੋ ਰੋਜ਼ਾ ਸਮੂਹਿਕ ਛੁੱਟੀ ਕਰਕੇ ਸਰਕਲ ਪੱਧਰੀ ਧਰਨੇ ਲਾਉਣਗੇ ਅਤੇ 7 ਅਗਸਤ ਨੂੰ ਚੰਡੀਗੜ੍ਹ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ । ਇਸ ਮੌਕੇ ਇਕਬਾਲ ਖਾਂ, ਜਸਵਿੰਦਰ ਸਿੰਘ ਬਰਨਾਲਾ, ਕੁਲਵਿੰਦਰ ਸਿੰਘ ਠੀਕਰੀਵਾਲਾ, ਕਮਲਪ੍ਰੀਤ ਕੌਰ, ਜੋਗਿੰਦਰ ਪਾਲ ਕੌਰ, ਰਮਨਪ੍ਰੀਤ ਕੌਰ, ਰਾਜ ਸਿੰਘ ਧਨੌਲਾ, ਦਲਜੀਤ ਸਿੰਘ ਜੇਈ, ਮਨਦੀਪ ਸਿੰਘ ਆਦਿ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
- Download Babushahi App
-
-