ਬੀ.ਐੱਲ.ਓ. ਜਸਵੰਤ ਸਿੰਘ ਦਾ ਸਨਮਾਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਉਪ ਮੰਡਲ ਮੈਜਿਸਟਰੇਟ ਰੂਪਨਗਰ ਸ. ਜਸਪ੍ਰੀਤ ਸਿੰਘ
ਦੀਦਾਰ ਗੁਰਨਾ
ਰੂਪਨਗਰ 15 ਜੁਲਾਈ 2026 : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਐਸ.ਆਈ.ਆਰ.-2026 ਦੇ ਪ੍ਰੋਗਰਾਮ ਅਨੁਸਾਰ ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਵੋਟਰ ਸੂਚੀ ਸੁਧਾਈ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓ.) ਵੱਲੋਂ ਘਰ-ਘਰ ਜਾ ਕੇ ਵੋਟਰਾਂ ਤੋਂ ਇਨਿਊਮੇਰੇਸ਼ਨ ਫਾਰਮ ਭਰਵਾਏ ਅਤੇ ਉਨ੍ਹਾਂ ਨੂੰ ਡਿਜ਼ਿਟਲ ਰੂਪ ਵਿੱਚ ਦਰਜ ਕੀਤਾ ਜਾ ਰਿਹਾ ਹੈ , ਜ਼ਿਲ੍ਹਾ ਰੂਪਨਗਰ ਵਿੱਚ ਇਹ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਹੈ
ਇਸੇ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ-50 ਰੂਪਨਗਰ ਦੇ ਬੂਥ ਨੰਬਰ 210 ਪਿੰਡ ਅਕਬਰਪੁਰ ਦੇ ਬੀ.ਐੱਲ.ਓ. ਸ. ਜਸਵੰਤ ਸਿੰਘ ਜੂਨੀਅਰ ਅਸਿਸਟੈਂਟ, ਦਫ਼ਤਰ ਕਾਰਜਕਾਰੀ ਇੰਜੀਨੀਅਰ, ਉਸਾਰੀ ਮੰਡਲ, ਲੋਕ ਨਿਰਮਾਣ ਵਿਭਾਗ (ਭਵਨ ਅਤੇ ਮਾਰਗ ਸ਼ਾਖਾ) ਰੂਪਨਗਰ ਨੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.-2026) ਦਾ ਕੰਮ ਆਪਣੇ ਬੂਥ 'ਤੇ ਸਭ ਤੋਂ ਪਹਿਲਾਂ 100 ਫ਼ੀਸਦੀ ਮੁਕੰਮਲ ਕੀਤਾ
ਇਸ ਸ਼ਾਨਦਾਰ ਪ੍ਰਾਪਤੀ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਸ੍ਰੀ ਜਸਵੰਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਉਪ ਮੰਡਲ ਮੈਜਿਸਟਰੇਟ ਰੂਪਨਗਰ ਸ. ਜਸਪ੍ਰੀਤ ਸਿੰਘ ਨੇ ਸ. ਜਸਵੰਤ ਸਿੰਘ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਐਸ.ਆਈ.ਆਰ.-2026 ਦੌਰਾਨ ਜ਼ਿੰਮੇਵਾਰੀ, ਨਿਸ਼ਠਾ ਅਤੇ ਸਮਰਪਣ ਨਾਲ ਕੀਤਾ ਗਿਆ ਕੰਮ ਨਾ ਸਿਰਫ਼ ਚੋਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦਾ ਹੈ, ਸਗੋਂ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਵੀ ਅਹਿਮ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਹੋਰ ਬੀ.ਐੱਲ.ਓ. ਵੀ ਇਸੇ ਜਜ਼ਬੇ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਨੂੰ ਸਮੇਂ ਸਿਰ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ
- Download Babushahi App
-
-