ਬੇਅਦਬੀ ਮਾਮਲਾ: ਸੁਖਬੀਰ ਬਾਦਲ ਨੂੰ SIT ਵੱਲੋਂ ਨੋਟਿਸ ਜਾਰੀ; ਸੋਮਵਾਰ ਨੂੰ ਹੋਵੇਗੀ ਪੁੱਛਗਿੱਛ
ਰਵੀ ਜੱਖੂ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 16 ਜੁਲਾਈ, 2026: ਪੰਜਾਬ ਦੇ ਬਹੁ-ਚਰਚਿਤ ਬੇਅਦਬੀ ਮਾਮਲੇ (Sacrilege Case) ਵਿੱਚ ਇੱਕ ਵੱਡੀ ਅਪਡੇਟ (Update) ਸਾਹਮਣੇ ਆਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਯਾਨੀ ਐੱਸਆਈਟੀ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ (Notice) ਜਾਰੀ ਕਰਕੇ ਪੁੱਛਗਿੱਛ ਲਈ ਤਲਬ ਕੀਤਾ ਹੈ। ਜਾਣਕਾਰੀ ਮੁਤਾਬਕ SIT ਵੱਲੋਂ ਸੁਖਬੀਰ ਬਾਦਲ ਤੋਂ ਆਉਂਦੇ ਸੋਮਵਾਰ ਨੂੰ ਪੁੱਛਗਿੱਛ ਕੀਤੀ ਜਾਵੇਗੀ, ਜਿਸ ਕਾਰਨ ਅਕਾਲੀ ਦਲ ਦੇ ਸਿਆਸੀ ਹਲਕਿਆਂ ਵਿੱਚ ਹੜਕੰਪ ਮਚ ਗਿਆ ਹੈ।
- Download Babushahi App
-
-