ਸੁਖਬੀਰ ਬਾਦਲ ਨੂੰ SIT ਨੋਟਿਸ 'ਤੇ ਬੋਲੇ ਪਰਮਜੀਤ ਸਿੰਘ ਸਰਨਾ: ਕਿਹਾ- ਸਰਕਾਰ ਗ੍ਰਿਫ਼ਤਾਰੀ ਵੀ ਪਾ ਸਕਦੀ ਹੈ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ/ਚੰਡੀਗੜ੍ਹ, 16 ਜੁਲਾਈ, 2026: ਬੇਅਦਬੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਯਾਨੀ ਐੱਸਆਈਟੀ (SIT) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਇਸ ਮਾਮਲੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਉੱਘੇ ਲੀਡਰ ਅਤੇ ਪੂਰਵ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਸਰਕਾਰ ਦੀ ਇਸ ਜਾਂਚ ਪ੍ਰਕਿਰਿਆ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਗ੍ਰਿਫ਼ਤਾਰ (Arrest) ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਲ 2017 ਵਿੱਚ ਕਾਂਗਰਸ ਦੀ ਸਰਕਾਰ ਨੇ ਵੀ ਇਸ ਮਾਮਲੇ ਦੀ ਲੰਬੀ ਜਾਂਚ ਕੀਤੀ ਸੀ, ਪਰ ਉਸ ਵਿੱਚੋਂ ਕੁਝ ਵੀ ਹਾਸਲ ਨਹੀਂ ਹੋਇਆ। ਮੌਜੂਦਾ ਸਰਕਾਰ ਨੂੰ ਬਣੇ ਹੋਏ ਵੀ ਸਾਢੇ ਚਾਰ ਸਾਲ ਦਾ ਸਮਾਂ ਬੀਤ ਚੁੱਕਾ ਹੈ, ਪਰ ਹੁਣ ਤੱਕ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਇਆ।
- Download Babushahi App
-
-