ਹਲਕਾ ਮੋਹਾਲੀ 'ਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ
ਵੱਡੀਆਂ ਇਕੱਤਰਤਾਵਾਂ ਸੂਬੇ ਦੇ ਲੋਕਾਂ ਦਾ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹੋਣ ਦਾ ਸਪਸ਼ਟ ਪ੍ਰਗਟਾਵਾ : ਕੁਲਵੰਤ ਸਿੰਘ
ਮੋਹਾਲੀ 17 ਜੁਲਾਈ
ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਪਿੰਡ ਗੀਗੇ ਮਾਜਰਾ ਵਿਖੇ -ਲੋਕ ਮਿਲਣੀ ਪ੍ਰੋਗਰਾਮ- ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲ ਪੂਰੇ ਹੋਣ ਦੌਰਾਨ ਲੋਕਾਂ ਦੇ ਵਿੱਚ ਜਾ ਕੇ ਉਹਨਾਂ ਤੋਂ ਕੰਮਾਂ-ਕਾਰਾਂ ਬਾਰੇ ਜਾਣਕਾਰੀ ਇਕੱਤਰ ਕਰਨ ਅਤੇ ਸਰਕਾਰ ਦੀਆਂ ਸਕੀਮਾਂ ਸਹੀ- ਮਾਇਨਾ ਤੱਕ ਲੋਕਾਂ ਤੱਕ ਪਹੁੰਚ ਰਹੀਆਂ ਹਨ, ਦੇ ਬਾਰੇ ਵਿੱਚ ਵਿਸਥਾਰਿਤ ਰਿਪੋਰਟ ਤਿਆਰ ਕਰਨ ਦੇ ਮਕਸਦ ਹਿਤ- ਲੋਕ ਮਿਲਣੀ ਪ੍ਰੋਗਰਾਮਾਂ- ਦਾ ਦੌਰ ਸ਼ੁਰੂ ਹੋ ਚੁੱਕਿਆ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ -ਲੋਕ ਮਿਲਣੀ ਪ੍ਰੋਗਰਾਮਾਂ- ਦੇ ਦੌਰਾਨ ਹੋ ਰਹੀਆਂ ਵੱਡੀਆਂ ਇਕੱਤਰਤਾਵਾਂ ਇਸ ਗੱਲ ਦਾ ਸਪਸ਼ਟ ਪ੍ਰਗਟਾਵਾ ਹਨ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੋਰਾਂ ਵੱਲੋਂ ਜੋ ਗਰੰਟੀਆਂ ਸੂਬੇ ਦੇ ਲੋਕਾਂ ਨਾਲ ਵਿਧਾਨ ਸਭਾ ਚੋਣਾਂ ਦੇ ਦੌਰਾਨ ਲੋਕਾਂ ਦੀ ਕਚਹਿਰੀ ਵਿੱਚ ਜਾ ਕੇ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਇੱਕ- ਇੱਕ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਸੂਬੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕਰਨ ਦੇ ਲਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਹੋਰ ਤੇਜ਼ ਕਰਨ ਦੇ ਲਈ ਕਦਮ ਉਠਾਏ ਜਾ ਰਹੇ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜ਼ਿੰਮੇਵਾਰੀ ਸੰਭਾਲਣ ਦੇ ਦੌਰਾਨ ਹੀ ਪੰਜਾਬ ਦੇ ਲੋਕਾਂ ਨਾਲ ਮੁਫਤ ਬਿਜਲੀ ਦੇ ਦੇਣ ਦੇ ਕੀਤੇ ਗਏ ਵਾਅਦੇ ਨੂੰ ਅਮਲੀ ਜਮਾ ਪਹਿਨਾਇਆ ਗਿਆ ਅਤੇ 600 ਯੂਨਿਟ ਪ੍ਰਤੀ ਬਿੱਲ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਅਤੇ ਅੱਜ 85% ਤੋਂ ਵੀ ਵੱਧ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੇ ਬਿਲ ਨਹੀਂ ਆ ਰਹੇ, ਉਸ ਤੋਂ ਇਲਾਵਾ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਖੇਡ ਸਟੇਡੀਮਾਂ ਦੀ ਉਸਾਰੀ ਕੀਤੀ ਜਾ ਚੁੱਕੀ ਹੈ ਅਤੇ ਲਗਾਤਾਰ ਕੀਤੀ ਜਾ ਰਹੀ ਹੈ। ਅਤੇ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ 30 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਕਿ ਨੌਜਵਾਨ -ਪੀੜੀ ਆਪਣੇ ਵਿਹਲੇ ਸਮੇਂ ਨੂੰ ਅੰਜਾਈ ਨਾ ਗਵਾ ਕੇ, ਆਪਣਾ ਧਿਆਨ ਖੇਡ ਮੈਦਾਨ ਵਿੱਚ ਵੱਲ ਜਾਣ ਲਈ ਲਗਾਉਣ ਅਤੇ ਖੇਡ ਪ੍ਰਤਿਭਾ ਦਾ ਪ੍ਰਗਟਾਵਾ ਕਰਦੇ ਹੋਏ ਆਪਣਾ , ਮਾਪਿਆਂ, ਪੰਜਾਬ ਅਤੇ ਭਾਰਤ ਦਾ ਨਾਂ ਅੰਤਰਰਾਸ਼ਟਰੀ ਪੱਧਰ ਤੇ ਰੌਸ਼ਨ ਕਰ ਸਕਣ ਅਤੇ ਇਸ ਤਰ੍ਹਾਂ ਉਹ ਨਸ਼ਿਆਂ ਰੂਪੀ ਕੋਹੜ ਤੋਂ ਵੀ ਬਚੇ ਰਹਿਣਗੇ, ਉਹਨਾਂ ਕਿਹਾ ਕਿ ਪੰਜਾਬ ਵਿੱਚ 1000 ਤੋਂ ਵੀ ਵੱਧ ਮੁਹੱਲਾ ਕਲੀਨਿਕਾਂ ਦੇ ਵਿੱਚ ਰੋਜਾਨਾ ਲੱਖਾਂ ਮਰੀਜ਼ਾਂ ਦਾ ਮੁਫਤ ਚੈਕ ਅਪ, ਦਵਾਈਆਂ ਅਤੇ ਲੋੜੀਦੇ ਟੈਸਟ ਵੀ ਕੀਤੇ ਜਾਂਦੇ ਹਨ ਅਤੇ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ 10 ਮੁਹੱਲਾ ਕਲੀਨਿਕ ਸਫਲਤਾ ਪੂਰਵਕ ਕੰਮ ਕਰ ਰਹੇ ਹਨ , ਇਸ ਤੋਂ ਵੀ ਅਗਾਂਹ ਜਾਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਸਭਨਾ ਪੰਜਾਬ ਵਾਸੀਆਂ ਦੇ ਲਈ -ਮੁੱਖ ਮੰਤਰੀ ਸਿਹਤ ਬੀਮਾ ਯੋਜਨਾ- ਦੇ ਤਹਿਤ 10 ਲੱਖ ਰੁਪਏ ਬੀਮਾ ਕੀਤਾ ਗਿਆ, ਇਸ ਤਰ੍ਹਾਂ ਉਹ ਕਿਸੇ ਵੀ ਹਸਪਤਾਲ ਦੇ ਵਿੱਚ ਜਾ ਕੇ 10 ਲੱਖ ਰੁਪਏ ਦਾ ਮੁਫਤ ਇਲਾਜ ਕਰਵਾ ਸਕਦੇ ਹਨ , ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹੁਣ ਤੱਕ ਪੰਜਾਬ ਦੇ 70 ਹਜ਼ਾਰ ਨੌਜਵਾਨਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਮੁਹਈਆ ਕਰਵਾਈਆਂ ਜਾ ਚੁੱਕੀਆਂ ਹਨ। ਅਤੇ ਨੌਕਰੀਆਂ ਦੇਣ ਦਾ ਇਹ ਸਿਲਸਿਲਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ, ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ,ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ , ਮੋਹਾਲੀ ਕਾਰਪੋਰੇਸ਼ਨ ਦੇ ਡਿਪਟੀ ਮੇਅਰ -ਹਰਪਾਲ ਸਿੰਘ ਚੰਨਾ ,ਅਕਵਿੰਦਰ ਸਿੰਘ ਗੋਸਲ ,ਸਤਵਿੰਦਰ ਸਿੰਘ ਮਿੱਠੂ, ਨਰਿੰਦਰ ਸਿੰਘ, ਹਰਪਾਲ ਸਿੰਘ ਗਰੇਵਾਲ ,ਨਰਿੰਦਰ ਪਾਲ ਸਿੰਘ ਧਾਲੀਵਾਲ, ਪ੍ਰਗਟ ਸਿੰਘ ਬਲਜੀਤ ਸਿੰਘ ਹੈਪੀ ਵੀ ਹਾਜ਼ਰ ਸਨ,
- Download Babushahi App
-
-