ਜ਼ਿਲ੍ਹਾ ਚੋਣ ਅਫਸਰ ਵਲੋਂ ਬੀ.ਐਲ.ਓ ਨੂੰ ਸਨਮਾਨਿਤ ਕੀਤਾ ਗਿਆ
ਰੋਹਿਤ ਗੁਪਤਾ
ਗੁਰਦਾਸਪੁਰ, 17 ਜੁਲਾਈ
ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਬੂਥ ਦਾ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ ਲੈਵਲ ਅਫ਼ਸਰ (ਬੀ.ਐਲ.ਓ) ਨੂੰ ਅੱਜ ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ (ਚੋਣਾਂ) ਮਨਜਿੰਦਰ ਸਿੰਘ ਬਾਜਵਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਸਨਮਾਨਿਤ ਕੀਤੇ ਗਏ ਬੀ.ਐਲ.ਓ ਸ੍ਰੀ ਸੁਰਜੀਤ ਸਿੰਘ, ਬੂਥ ਨੰਬਰ 203 ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਨੂੰ ਹਾਊਸ ਟੂ ਹਾਊਸ ਐਨਿਊਮਰੇਸ਼ਨ ਮੁਹਿੰਮ ਦੇ ਵਿਚ ਸ਼ਾਨਦਾਰ ਕਾਰੁਜ਼ਗਾਰੀ ਕਰਨ 'ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਲੋਂ ਗਣਨਾ ਫਾਰਮ ਦੀ 100 ਫੀਸਦ ਡਿਜ਼ੀਟਾਈਜੇਸ਼ਨ ਮੁਕੰਮਲ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਆਦਿਤਿਆ ਉੱਪਲ ਨੇ ਸਨਮਾਨਿਤ ਕੀਤੇ ਗਏ ਬੀ.ਐਲ.ਓ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਮਿਹਨਤ, ਲਗਨ ਅਤੇ ਸਮਰਪਣ ਨਾਲ ਕੰਮ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਦੂਜਿਆਂ ਲਈ ਵੀ ਪ੍ਰੇਰਣਾ ਸਰੋਤ ਬਣਦੇ ਹਨ। ਉਨ੍ਹਾਂ ਸਮੂਹ ਬੀ.ਐਲ.ਓਜ਼ ਨੂੰ ਐਸ.ਆਈ.ਆਰ. ਦਾ ਕੰਮ ਨਿਰਧਾਰਿਤ ਸਮੇਂ ਅੰਦਰ ਸ਼ੁੱਧਤਾ ਅਤੇ ਪਾਰਦਰਸ਼ਤਾ ਨਾਲ ਮੁਕੰਮਲ ਕਰਨ ਦੀ ਅਪੀਲ ਵੀ ਕੀਤੀ।
ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਚੱਲ ਰਹੀ ਸੁਧਾਰ ਪ੍ਰਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਆਪਣਾ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਵੋਟ ਦੇ ਵੇਰਵੇ ਸਹੀ ਤਰੀਕੇ ਨਾਲ ਅਪਡੇਟ ਕੀਤੇ ਜਾਣ, ਤਾਂ ਜੋ ਲੋਕਤੰਤਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲ ਸਕੇ।
- Download Babushahi App
-
-