ਸੰਗਰੂਰ ਲਾਠੀਚਾਰਜ ਦੇ ਰੋਸ਼ 'ਚ ਪੰਜਾਬ ਭਰ ਵਿੱਚ ਭੜਕਿਆ ਗੁੱਸਾ
ਜਗਰਾਉਂ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ, ਮੰਗ ਪੱਤਰ ਸੌਂਪਿਆ
ਜਗਰਾਉਂ, 17 ਜੁਲਾਈ(ਦੀਪਕ ਜੈਨ)
ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ ਵਿੱਚ ਸੰਗਰੂਰ ਵਿਖੇ ਸਫਾਈ ਸੇਵਕਾਂ ਉੱਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਜ਼ਿਲ੍ਹਾ ਤੇ ਲੋਕਲ ਪ੍ਰਧਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਤਿੱਖੇ ਰੋਸ਼ ਪ੍ਰਦਰਸ਼ਨ ਕੀਤੇ ਗਏ। ਜਗਰਾਉਂ ਵਿਖੇ ਵੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਫਾਈ ਸੇਵਕਾਂ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਸੰਗਰੂਰ ਵਿੱਚ ਵਿਧਾਇਕ ਬੀਬੀ ਨਰਿੰਦਰ ਕੌਰ ਭਰਾਜ ਦੇ ਇਸ਼ਾਰੇ 'ਤੇ ਪੁਲਿਸ ਪ੍ਰਸ਼ਾਸਨ ਨੇ ਸ਼ਾਂਤਮਈ ਸੰਘਰਸ਼ ਕਰ ਰਹੇ ਸਫਾਈ ਸੇਵਕਾਂ 'ਤੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਅਤੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਲੋਕਲ ਪ੍ਰਧਾਨਾਂ ਨੂੰ ਗ੍ਰਿਫ਼ਤਾਰ ਕਰਕੇ ਲੋਕਤੰਤਰੀ ਹੱਕਾਂ ਦਾ ਘਾਣ ਕੀਤਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਆਪਣੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਦਮਨਕਾਰੀ ਨੀਤੀਆਂ ਅਪਣਾ ਰਹੀ ਹੈ, ਜਿਸ ਨੂੰ ਸਫਾਈ ਸੇਵਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।
ਮੁਜ਼ਾਹਰੇ ਤੋਂ ਬਾਅਦ ਮਾਣਯੋਗ ਐਸ.ਡੀ.ਐਮ. ਸਾਹਿਬ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਤਹਿਸੀਲਦਾਰ ਸਾਹਿਬ ਨੂੰ ਸੌਂਪਿਆ ਗਿਆ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ, ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਹੋਈ ਅਤੇ ਮਿਉਂਸਪਲ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਅਤੇ ਵਿਆਪਕ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਸਕੱਤਰ ਕੰਵਲਜੀਤ ਸਿੰਘ ਖੰਨਾ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਮਾਣੂੰਕੇ, ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਗਗੜਾ, ਹੁਕਮ ਰਾਜ ਦੇਹੜਕਾ, ਜਗਦੀਸ਼ ਸਿੰਘ ਕਾਉਂਕੇ, ਅਸ਼ੋਕ ਭੰਡਾਰੀ, ਬ�
- Download Babushahi App
-
-