ਜਲੰਧਰ ਪਹੁੰਚੇ PM Modi ਨੇ ਤੇਜਾ ਸਿੰਘ ਸਮੁੰਦਰੀ ਨੂੰ ਦਿੱਤੀ ਸ਼ਰਧਾਂਜਲੀ
ਸਕੂਲੀ ਬੱਚਿਆਂ ਨਾਲ ਬੜੇ ਪਿਆਰ ਨਾਲ ਗੱਲਬਾਤ ਕੀਤੀ
ਬਾਬੂਸ਼ਾਹੀ ਬਿਊਰੋ
ਜਲੰਧਰ, 17 ਜੁਲਾਈ, 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਦੇ ਦੌਰੇ ਤੋਂ ਬਾਅਦ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਨੂੰ ਕਈ ਵੱਡੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦਿੱਤੀ। ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਮਹਾਨ ਸਿੱਖ ਆਗੂ ਅਤੇ ਸੁਤੰਤਰਤਾ ਸੈਨਾਨੀ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ 100ਵੀਂ ਬਰਸੀ ਦੇ ਮੌਕੇ ਉਨ੍ਹਾਂ ਨੂੰ ਨਮਨ ਕਰਦਿਆਂ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਪੰਜਾਬ ਵਿੱਚ ਭਾਵੇਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨਹੀਂ ਹੈ, ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਪਨਾ ਹੈ।
ਆਪਣੇ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੀ ਪਹਿਲੀ ਅਤਿ-ਆਧੁਨਿਕ ਹਾਈਡ੍ਰੋਜਨ ਰੇਲ ਗੱਡੀ (Hydrogen Train) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਨੂੰ ਆਪਣਾ ਸੁਭਾਗ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲੰਧਰ ਵਿਖੇ 5,470 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਤੱਕ ਚੱਲਣ ਵਾਲੀ 'ਸੀਰ ਗੋਵਰਧਨਪੁਰ ਵਾਰਾਣਸੀ ਐਕਸਪ੍ਰੈਸ' ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਉੱਥੇ ਮੌਜੂਦ ਸਕੂਲੀ ਬੱਚਿਆਂ ਨਾਲ ਬੜੇ ਪਿਆਰ ਨਾਲ ਗੱਲਬਾਤ ਕੀਤੀ ਅਤੇ ਫਿਰ ਟ੍ਰੇਨ ਦੇ ਅੰਦਰ ਜਾ ਕੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।
- Download Babushahi App
-
-