ਸਿੱਖ ਕੌਮ ਦੇ ਮਹਾਨ ਜਰਨੈਲ ਭਾਈ ਤੇਜਾ ਸਿੰਘ ਸਮੁੰਦਰੀ ਦੇ 100ਵੇਂ ਸ਼ਹੀਦੀ ਦਿਹਾੜੇ ’ਤੇ ਦਿੱਲੀ ’ਚ ਹੋਇਆ ਸਮਾਗਮ, ਵੇਖੋ ਵੀਡੀਓ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 17 ਜੁਲਾਈ,2026: ਸਿੱਖ ਕੌਮ ਦੇ ਮਹਾਨ ਜਰਨੈਲ, ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਮੈਂਬਰ ਭਾਈ ਤੇਜਾ ਸਿੰਘ ਸਮੁੰਦਰੀ ਦੇ 100ਵੇਂ ਸ਼ਹੀਦੀ ਦਿਹਾੜੇ ’ਤੇ ਅੱਜ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪੰਥ ਦੇ ਮਹਾਨ ਕੀਰਤਨੀਏ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਗੁਰੂ ਕੀ ਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਸਮੁੰਦਰੀ ਦੇ ਪੋਤਰੇ ਤੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਇਹ ਸਮਾਗਮ ਕਰਵਾਇਆ ਸੀ ਜਿਸ ਵਿਚ ਪ੍ਰਮੁੱਖ ਸ਼ਖਸੀਅਤਾਂ ਨੇ ਹਾਜ਼ਰੀ ਭਰੀ।
ਵੇਖੋ ਵੀਡੀਓ:
- Download Babushahi App
-
-