ਖਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਦਾ ਪਹਿਲਾ ਗੁਰਮਤਿ ਸਮਾਗਮ ਚੜ੍ਹਦੀ ਕਲਾ ਨਾਲ ਸੰਪੰਨ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 18 ਜੁਲਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਦੀ ਦੇਖ-ਰੇਖ ਹੇਠ ਸ਼ੁਰੂ ਕੀਤੀ ਗਈ ਖਾਲਸਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਦਾ ਪਹਿਲਾ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ, ਡੇਰਾ ਸੈਦਾਂ ਵਿਖੇ ਚੜ੍ਹਦੀ ਕਲਾ ਨਾਲ ਸੰਪੰਨ ਹੋਇਆ।
ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਪਹੁੰਚੇ ਪ੍ਰਚਾਰਕ ਜਥਿਆਂ ਨੇ ਗੁਰਬਾਣੀ ਕੀਰਤਨ, ਕਥਾ ਅਤੇ ਗੁਰੂ ਇਤਿਹਾਸ ਦੀ ਵਿਚਾਰ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ। ਭਾਈ ਨਿਸ਼ਾਨ ਸਿੰਘ ਜੀ ਕਵੀਸ਼ਰ ਅਤੇ ਭਾਈ ਦਵਿੰਦਰ ਸਿੰਘ ਜੀ ਕਥਾਵਾਚਕ (ਬਾਉਲੀ ਸਾਹਿਬ, ਡੱਲਾ) ਨੇ ਪ੍ਰਭਾਵਸ਼ਾਲੀ ਕਥਾ-ਵਿਚਾਰ ਕਰਕੇ ਸੰਗਤਾਂ ਨੂੰ ਗੁਰਮਤਿ ਜੀਵਨ ਅਪਣਾਉਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਦੀ ਪ੍ਰੇਰਣਾ ਦਿੰਦਿਆਂ ਦੱਸਿਆ ਕਿ 12 ਅਗਸਤ 2026 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ 17 ਅਗਸਤ 2026 ਨੂੰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਹੋਣ ਵਾਲੇ ਹਲਕਾ ਪੱਧਰੀ ਸਾਂਝੇ ਗੁਰਮਤਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ।
ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਸ ਮੌਕੇ ਭਾਈ ਹਰਜਿੰਦਰ ਸਿੰਘ, ਜਥੇਦਾਰ ਜਤਿੰਦਰ ਸਿੰਘ, ਜਥੇਦਾਰ ਭਾਈ ਬਲਵੀਰ ਸਿੰਘ ਰਾਜਸਥਾਨੀ, ਸ. ਬਚਿੱਤਰ ਸਿੰਘ, ਸ. ਗੁਰਲਾਲ ਸਿੰਘ, ਸ. ਅੰਗਰੇਜ਼ ਸਿੰਘ, ਗ੍ਰੰਥੀ ਭਾਈ ਜਗਦੀਪ ਸਿੰਘ, ਸ. ਧਰਮਿੰਦਰ ਸਿੰਘ, ਕਥਾਵਾਚਕ ਭਾਈ ਹਰਵਿੰਦਰ ਸਿੰਘ, ਸ. ਸੰਪੂਰਨ ਸਿੰਘ, ਸ. ਗੁਰਜੰਟ ਸਿੰਘ, ਬੀਬੀ ਗੁਰਬਖਸ਼ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਸੁਖਵਿੰਦਰ ਕੌਰ, ਬੀਬੀ ਜਸਵਿੰਦਰ ਕੌਰ ਖ਼ਾਲਸਾ, ਬੀਬੀ ਬਲਜੀਤ ਕੌਰ ਸਮੇਤ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
- Download Babushahi App
-
-