ਬੱਲ੍ਹੋ ਲਾਇਬ੍ਰੇਰੀ 'ਚ ਕੈਰੀਅਰ ਗਾਈਡੈਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਪੁਸਤਕਾਂ ਵੰਡੀਆਂ
ਅਸ਼ੋਕ ਵਰਮਾ
ਰਾਮਪੁਰਾ ਫੂਲ 19 ਜੁਲਾਈ 2026 : ਪਿੰਡ ਬੱਲ੍ਹੋ ਦੀ ਤਰਨਜੋਤ ਵੈੱਲਫੇਅਰ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਲਈ ਇੱਕ ਪ੍ਰਭਾਵਸ਼ਾਲੀ 'ਕਰੀਅਰ ਗਾਈਡੈਂਸ ਸੈਮੀਨਾਰ' ਕਰਵਾਇਆ ਗਿਆ ਜਿਸ ਵਿੱਚ ਡੀ ਡੀ ਅਕੈਡਮੀ ਦੇ ਮੁਖੀ ਕੇਸਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਉਨ੍ਹਾਂ ਦੇ ਨਾਲ ਅੰਕਿਤ ਅਤੇ ਮੈਡਮ ਜਸਪ੍ਰੀਤ ਕੌਰ ਵੀ 'ਤੇ ਹਾਜ਼ਰ ਰਹੇ। ਸੈਮੀਨਾਰ ਦੌਰਾਨ ਵਿਦਿਆਰਥੀਆਂ ਦੇ ਰੂ-ਬ-ਰੂ ਹੁੰਦਿਆਂ ਕੇਸਰ ਸਿੰਘ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ, ਸਰਕਾਰੀ ਤੇ ਨਿੱਜੀ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਅਤੇ ਸਮੇਂ ਦੇ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਕਿਹਾ ਕਿ ਸਫ਼ਲਤਾ ਕਿਸੇ ਕਿਸਮਤ ਦੀ ਮੋਹਤਾਜ ਨਹੀਂ ਹੁੰਦੀ, ਸਗੋਂ ਇਹ ਸਹੀ ਯੋਜਨਾਬੰਦੀ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਨਾਲ ਹੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਰੁਚੀ ਮੁਤਾਬਕ ਖੇਤਰ ਚੁਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਉਨ੍ਹਾਂ ਦੇ ਸੰਸ਼ੇ ਦੂਰ ਕੀਤੇ ਗਏ, ਜਿਸ ਨਾਲ ਨੌਜਵਾਨਾਂ ਵਿੱਚ ਇੱਕ ਨਵਾਂ ਆਤਮ-ਵਿਸ਼ਵਾਸ ਦੇਖਣ ਨੂੰ ਮਿਲਿਆ।
ਇਸ ਸ਼ਲਾਘਾਯੋਗ ਉਪਰਾਲੇ ਤਹਿਤ ਡੀ ਡੀ ਅਕੈਡਮੀ ਵੱਲੋਂ ਯੂਥ ਲਾਇਬ੍ਰੇਰੀ ਨੂੰ ਗਿਆਨਵਰਧਕ ਅਤੇ ਸਰਕਾਰੀ ਨੌਕਰੀਆਂ ਦੇ ਪੇਪਰਾਂ ਦੀ ਤਿਆਰੀ ਲਈ ਕੀਮਤੀ ਕਿਤਾਬਾਂ ਭੇਟ ਕੀਤੀਆਂ ਗਈਆਂ।
ਤਰਨਜੋਤ ਵੈਲਫੇਅਰ ਸੁਸਾਇਟੀ ਦੇ ਪ੍ਹਧਾਨ ਅਵਤਾਰ ਸਿੰਘ ਟੋਫੀ ਨੇ ਅਕੈਡਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉੱਚ ਪੱਧਰੀ ਪੜ੍ਹਨ ਸਮੱਗਰੀ ਪਿੰਡ ਦੇ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਬੇਹੱਦ ਲਾਭਦਾਇਕ ਸਾਬਤ ਹੋਵੇਗੀ। ਅੰਤ ਵਿੱਚ ਸੁਸਾਇਟੀ ਵੱਲੋਂ ਆਈ ਹੋਈ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਮੁੱਖ ਸਲਾਹਕਾਰ ਕਰਮਜੀਤ ਸਿੰਘ, ਮੁੱਖ ਬੁਲਾਰੇ ਭੁਪਿੰਦਰ ਸਿੰਘ ਜਟਾਣਾ, ਸਲਾਹਕਾਰ ਪਰਮਜੀਤ ਸਿੰਘ ਭੁੱਲਰ, ਦਰਸ਼ਨ ਸਿੰਘ, ਹਰਬੰਸ ਕੌਰ, ਨਸੀਬ ਕੌਰ, ਸੁਖਪਾਲ ਕੌਰ ਲਾਇਬ੍ਰੇਰੀਅਨ ਰਾਜਵਿੰਦਰ ਕੌਰ ਅਤੇ ਕੰਪਿਊਟਰ ਟੀਚਰ ਰਸਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣ ਅਤੇ ਵਿਦਿਆਰਥੀ ਹਾਜ਼ਰ ਸਨ।
- Download Babushahi App
-
-