ਵਿਸ਼ੇਸ਼ ਨਾਕਾਬੰਦੀ ਤੇ ਰਾਤ ਦੀ ਪੈਟਰੋਲਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 19 ਜੁਲਾਈ 2026 : ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ 'ਤੇ ਨਕੇਲ ਕੱਸਣ ਲਈ SSP ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਨਾਕਾਬੰਦੀ ਅਤੇ ਰਾਤ ਸਮੇਂ ਗਸ਼ਤ ਕੀਤੀ ਜਾ ਰਹੀ ਹੈ
ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਸ਼ਹਿਰ ਅਤੇ ਪਿੰਡਾਂ ਦੇ ਸੰਵੇਦਨਸ਼ੀਲ ਇਲਾਕਿਆਂ, ਮੁੱਖ ਸੜਕਾਂ, ਚੌਰਾਹਿਆਂ ਅਤੇ ਹੋਰ ਅਹਿਮ ਥਾਵਾਂ 'ਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਆਉਣ-ਜਾਣ ਵਾਲਿਆਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਪੁਲਿਸ ਵੱਲੋਂ ਵਾਹਨਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਨ ਦੇ ਨਾਲ-ਨਾਲ ਸ਼ੱਕੀ ਗਤੀਵਿਧੀਆਂ 'ਤੇ ਵੀ ਤਿੱਖੀ ਨਜ਼ਰ ਰੱਖੀ ਗਈ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ, ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਅਜਿਹੀਆਂ ਨਾਕਾਬੰਦੀਆਂ ਅਤੇ ਰਾਤ ਦੀ ਪੈਟਰੋਲਿੰਗ ਲਗਾਤਾਰ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ
- Download Babushahi App
-
-