SDM ਪੋਲਿੰਗ ਬੂਥਾਂ ਉੱਤੇ ਜਾ ਕੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਂਦੇ ਹੋਏ
ਦੀਦਾਰ ਗੁਰਨਾ
ਅਮਲੋਹ/ਬੱਸੀ ਪਠਾਣਾਂ/ਫ਼ਤਹਿਗੜ ਸਾਹਿਬ 19 ਜੁਲਾਈ 2026 : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ ਸੋਨਾ ਥਿੰਦ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਜਾਰੀ ਹੈ , ਇਸ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ 544 ਪੋਲਿੰਗ ਬੂਥਾਂ ਉੱਤੇ ਵਿਸ਼ੇਸ਼ ਕੈਂਪ ਲਾਏ ਗਏ
ਜ਼ਿਲ੍ਹਾ ਚੋਣ ਅਫ਼ਸਰ ਡਾ ਸੋਨਾ ਥਿੰਦ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਅੱਜ ਜ਼ਿਲ੍ਹੇ ਦੇ 554 ਬੂਥਾਂ 'ਤੇ ਸਵੇਰ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਗਏ ਜਿਸ ਦੌਰਾਨ ਬੀ ਐਲ ਓ ਬੂਥਾਂ ਉੱਤੇ ਮੌਜੂਦ ਰਹੇ ਅਤੇ ਗਣਨਾ ਫਾਰਮ ਜਮਾਂ ਕਰਵਾਏ ਅਤੇ ਵੋਟਰਾਂ ਨੂੰ ਜਾਗਰੂਕ ਕੀਤਾ , ਇਸ ਮੌਕੇ ਐਸ ਡੀ ਐਮ ਬੱਸੀ ਪਠਾਣਾ ਸ੍ਰੀਮਤੀ ਦੀਪਜੋਤ ਕੌਰ ਅਤੇ ਐਸ ਡੀ ਐਮ ਅਮਲੋਹ ਸ੍ਰੀਮਤੀ ਹਰਵੀਰ ਕੌਰ ਨੇ ਪੋਲਿੰਗ ਬੂਥਾਂ ਉੱਤੇ ਜਾ ਕੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ ਮਿਤੀ ਹੁਣ ਨਵੇਂ ਸ਼ਡਿਊਲ ਮੁਤਾਬਕ 24 ਜੁਲਾਈ, 2026 ਦੀ ਬਜਾਏ 03 ਅਗਸਤ 2026 ਤੱਕ ਹੈ
ਓਹਨਾਂ ਦੱਸਿਆ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਗਣਨਾ ਫਾਰਮਾਂ ਦੀ ਵੈਰੀਫਿਕੇਸ਼ਨ ਦਾ ਕੰਮ ਕਰੀਬ 87 ਫੀਸਦੀ ਤੋਂ ਵੱਧ ਮੁਕੰਮਲ ਹੋ ਚੁੱਕਿਆ ਹੈ। ਓਹਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਅਤੇ ਬੀਐਲਓਜ਼ ਦੇ ਸਹਿਯੋਗ ਨਾਲ ਬੜੀ ਜਲਦੀ ਇਹ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ , ਜ਼ਿਲ੍ਹਾ ਚੋਣ ਅਫਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ, ਉਹ ਤੁਰੰਤ ਆਪਣੇ ਸਬੰਧਤ ਬੀ.ਐਲ.ਓਜ਼ ਨਾਲ ਸੰਪਰਕ ਕਰਨ
- Download Babushahi App
-
-