ਰੁੱਖ ਲਗਾਏ ਜਾਨ ਦਾ ਦ੍ਰਿਸ਼
ਦੀਦਾਰ ਗੁਰਨਾ
ਪਾਤੜਾਂ 19 ਜੁਲਾਈ 2026 : ਵਾਤਾਵਰਨ ਦੀ ਸੰਭਾਲ ਅਤੇ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਐਸ ਐਸ ਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਇੱਕ ਸ਼ਲਾਘਾਯੋਗ ਉਪਰਾਲਾ ਸ਼ੁਰੂ ਕੀਤਾ ਗਿਆ ਹੈ , ਇਸੇ ਲੜੀ ਤਹਿਤ ਥਾਣਾ ਘੱਗਾ ਦੀ ਟੀਮ ਵੱਲੋਂ ਪਿੰਡ ਘੱਗਾ ਵਿਖੇ ਵਿਸ਼ੇਸ਼ ਰੁੱਖ ਲਗਾਉਣ (Tree Plantation) ਦੀ ਮੁਹਿੰਮ ਚਲਾਈ ਗਈ ਹੈ , ਇਸ ਮੁਹਿੰਮ ਦੌਰਾਨ ਪੁਲਿਸ ਅਧਿਕਾਰੀਆਂ, ਸਮਾਜ ਸੇਵੀਆਂ ਅਤੇ ਸਥਾਨਕ ਨਿਵਾਸੀਆਂ ਨੇ ਮਿਲ ਕੇ ਪਿੰਡ ਵਿੱਚ ਵੱਖ-ਵੱਖ ਥਾਵਾਂ 'ਤੇ ਪੌਦੇ ਲਗਾਏ , ਇਸ ਮੌਕੇ 'ਲਾਇਨਜ਼ ਕਲੱਬ ਘੱਗਾ ਰਾਇਲ' (Lions Club Ghagga Royal) ਦੇ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਅਤੇ ਇਸ ਨੇਕ ਕਾਰਜ ਵਿੱਚ ਆਪਣਾ ਯੋਗਦਾਨ ਪਾਇਆ
ਵਾਤਾਵਰਨ ਸੰਭਾਲ ਪ੍ਰਤੀ ਲੋਕਾਂ ਨੂੰ ਕੀਤਾ ਜਾਗਰੂਕ
ਰੁੱਖ ਲਗਾਉਣ ਦੇ ਨਾਲ-ਨਾਲ ਥਾਣਾ ਘੱਗਾ ਦੀ ਟੀਮ ਵੱਲੋਂ ਸਥਾਨਕ ਲੋਕਾਂ ਅਤੇ ਬੱਚਿਆਂ ਨੂੰ ਵਾਤਾਵਰਨ ਦੀ ਸੰਭਾਲ ਦੇ ਮਹੱਤਵ ਬਾਰੇ ਜਾਗਰੂਕ ਵੀ ਕੀਤਾ ਗਿਆ , ਅਧਿਕਾਰੀਆਂ ਨੇ ਦੱਸਿਆ ਕਿ ਸਾਫ਼ ਹਵਾ, ਸ਼ੁੱਧ ਪਾਣੀ, ਸੁਰੱਖਿਅਤ ਵਾਤਾਵਰਨ ਅਤੇ ਬਿਹਤਰ ਭਵਿੱਖ ਲਈ ਰੁੱਖਾਂ ਦਾ ਹੋਣਾ ਬਹੁਤ ਜ਼ਰੂਰੀ ਹੈ
- Download Babushahi App
-
-