ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਰੇਗਾ ਕਾਮਿਆਂ ਨੂੰ ਗ੍ਰਿਫਤਾਰ ਕਰਨ ਦੀ ਨਖੇਧੀ
ਅਸ਼ੋਕ ਵਰਮਾ
ਬਠਿੰਡਾ ,20 ਜੁਲਾਈ 2026: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਮਗਨਰੇਗਾ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਘਰਾਂ ਵਿੱਚ ਛਾਪੇ ਮਾਰਕੇ ਵੱਡੀ ਪੱਧਰ ਤੇ ਆਗੂ ਅਤੇ ਵਰਕਰਾਂ ਦੀਆਂ ਗ੍ਰਿਫਤਾਰੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਜ਼ਿਕਰਯੋਗ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਮਨਰੇਗਾ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਤੇ ਬਾਜਵ ਮੰਗਾਂ ਨੂੰ ਲੈ ਕੇ ਪਹਿਲਾਂ ਖੰਨਾ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੀ ਰਿਹਾਇਸ ਅੱਗੇ ਸ਼ਾਂਤਮਈ ਰੋਸ਼ ਪ੍ਰਦਰਸ਼ਨ ਤੇ ਪੁਲਿਸ ਵੱਲੋਂ ਕੀਤੇ ਜਬਰਦਸਤ ਲਾਠੀ ਚਾਰਜ ਅਤੇ ਅਥਰੂ ਗੈਸ ਦੇ ਗੋਲੇ ਸੁੱਟੇ ਤੇ ਮਗਰੋਂ ਪੰਚਾਇਤ ਮੰਤਰੀ ਵੱਲੋਂ ਮਗਰਮੱਛੂ ਹੰਝੂ ਵਹਾਏ ਗਏ ।ਜਦੋਂਕਿ ਉਹਨਾਂ ਨੂੰ 8 ਮਹੀਨਿਆਂ ਤੋਂ ਤਨਖਾਹਾਂ ਵੀ ਨਹੀਂ ਦਿਤੀਆਂ ਗਈਆਂ।
ਉਹਨਾਂ ਕਿਹਾ ਕਿ ਉਲਟਾ ਉਸ ਦਿਨ ਮਗਨਰੇਗਾ ਕਰਮਚਾਰੀਆਂ ਤੇ ਵਰਕਰਾਂ ਨੂੰ ਕੱਲ ਪੁਲਿਸ ਵੱਲੋਂ ਛੱਲੀਆਂ ਵਾਂਗ ਕੁੱਟਿਆ ਗਿਆ ਇੱਕ ਕਰਮਚਾਰੀ ਦੀ ਲੱਤ ਤੋੜ ਦਿੱਤੀ ਗਈ ਅਤੇ ਹੋਰ ਮਹਿਲਾਂ ਕਰਮਚਾਰੀਆਂ ਸਮੇਤ ਕਈ ਬੇਹੋਸ਼ ਅਤੇ ਜਖਮੀ ਹੋ ਗਏ ਸਨ ਜਿਨਾਂ ਦਾ ਹਸਪਤਾਲ ਵਿੱਚ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਮੰਤਰੀ ਤਰੁਣ ਸਿੰਘ ਸੌਂਧ ਵੱਲੋਂ ਮੀਟਿੰਗ ਕਰਕੇ ਮਗਰਮੱਛ ਦੇ ਹੰਝੂ ਵਹਾਏ ਗਏ ਕਿ ਮੈਂ ਇਹਨਾਂ ਮੁਲਾਜਮਾਂ ਦਾ ਵਕੀਲ ਬਣ ਕੇ ਕੰਮ ਕਰਾਂਗਾ ਅਤੇ ਇਹਨਾਂ ਦੇ ਮਸਲੇ ਹੱਲ ਕੀਤੇ ਜਾਣਗੇ ਜਦੋਂ ਕਿ ਮਗਨਰੇਗਾ ਕਰਮਚਾਰੀ ਅਤੇ ਵਰਕਰ ਉਹਨਾਂ ਨੂੰ ਅੱਠ ਮਹੀਨੇ ਦੀ ਤਨਖਾਹ ਨਾ ਮਿਲਣ ਅਤੇ ਉਹਨਾਂ ਨੂੰ ਪੰਚਾਇਤੀ ਵਿਭਾਗ ਵਿੱਚ ਲਿਆ ਕੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਡੇਢ ਮਹੀਨੇ ਤੋਂ ਸੰਘਰਸ਼ ਦੇ ਮੈਦਾਨ ਵਿੱਚ ਡਟੇ ਹੋਏ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਚਾਇਤ ਮੰਤਰੀ ਵੱਲੋਂ ਇਹਨਾਂ ਕਰਮਚਾਰੀਆਂ ਤੇ ਵਰਕਰਾਂ ਪ੍ਰਤੀ ਮੀਟਿੰਗ ਵਿੱਚ ਗੰਭੀਰਤਾ ਨਾਲ ਮਸਲੇ ਹੱਲ ਕਰਨ ਦੀ ਗੱਲ ਕਹੀ ਜਾ ਰਹੀ ਹੈ ਤਾਂ ਉਹ ਕਰਮਚਾਰੀਆਂ ਦੀ ਅੱਠ ਮਹੀਨੇ ਦੀ ਤਨਖਾਹ ਤੁਰੰਤ ਜਾਰੀ ਕਰੇ ਤੇ ਉਹਨਾਂ ਨੂੰ ਵਿਭਾਗ ਅਧੀਨ ਲਿਆ ਕੇ ਪੱਕਾ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਸਮੇਂ ਦੌਰਾਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਮਟਕਾ ਚੌਂਕ ਚੋਂ ਕਿਸਾਨਾਂ ਤੋਂ ਮੰਗ ਪੱਤਰ ਲੈਣ ਵੇਲੇ ਵਕਾਲਤ ਕਰਨ ਦੀਆਂ ਗੱਲਾਂ ਕਰਦਾ ਸੀ ਪਰ ਅਮਲ ਅੱਜ ਤੱਕ ਉਲਟ ਹੈ। ਇਸੇ ਤਰ੍ਹਾਂ ਪੰਚਾਇਤ ਮੰਤਰੀ ਸਾਹਿਬ ਪ੍ਰੈਸ ਕਾਨਫਰੰਸ ਕਰਕੇ ਸਾਰਾ ਜੁਮਾ ਕੇਂਦਰ ਸਰਕਾਰ ਤੇ ਸੁੱਟ ਕੇ ਪੰਜਾਬ ਸਰਕਾਰ ਨੂੰ ਸੁਰਖ਼ਰੂ ਕਰ ਰਹੇ ਹਨ ਜਦੋਂ ਕਿ ਸਚਾਈ ਇਹ ਹੈ ਕਿ ਬਾਕੀ ਕਈ ਸੂਬਾ ਸਰਕਾਰਾਂ ਇਹਨਾਂ ਕਰਮਚਾਰੀਆਂ ਨੂੰ ਪੱਕਾ ਕਰ ਚੁੱਕੀਆਂ ਹਨ ਤੇ ਨਾਲ ਹੀ ਇਹਨਾਂ ਕਰਮਚਾਰੀਆਂ ਦੀਆਂ ਤਨਖਾਹਾਂ ਪੰਜਾਬ ਸਰਕਾਰ ਰਾਹੀਂ ਮਿਲਦੀਆਂ ਹਨ ਤੇ ਸਗੋਂ ਪੰਜਾਬ ਸਰਕਾਰ ਵੱਲੋਂ ਇਹਨਾਂ ਦੀਆਂ ਤਨਖਾਹਾਂ ਦਾ ਪੈਸਾ ਪੰਜਾਬ ਸਰਕਾਰ ਹੋਰ ਪਾਸੇ ਵਰਤ ਲੈਂਦੀ ਹੈ ਸੋ ਤਨਖਾਹਾਂ ਲੇਟ ਹੋਣ ਦਾ ਕਾਰਨ ਹੈ
- Download Babushahi App
-
-