ਸ਼ੰਭੂ-ਖਨੌਰੀ ਸਰਹੱਦਾਂ ਸੀਲ: ਧਾਰਾ 163 ਲਾਗੂ ਅਤੇ NH-44 'ਤੇ ਰੂਟ ਡਾਇਵਰਟ
ਪਟਿਆਲਾ, 21 ਜੁਲਾਈ (2026): ਭਾਰਤ-ਅਮਰੀਕਾ ਵਪਾਰ ਸਮਝੌਤੇ (India-US Trade Agreement) ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਦੇ ਕਿਸਾਨ ਘਾਟ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਪਟਿਆਲਾ-ਅੰਬਾਲਾ ਸਥਿਤ ਸ਼ੰਭੂ ਸਰਹੱਦ ਅਤੇ ਸੰਗਰੂਰ-ਜੀਂਦ ਸਥਿਤ ਖਨੌਰੀ ਸਰਹੱਦ ਨੂੰ ਹਰਿਆਣਾ ਪੁਲਿਸ ਵੱਲੋਂ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਕਿਸਾਨ ਮਜ਼ਦੂਰ ਮੋਰਚਾ (KMM) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨਾਂ ਦੇ ਵੱਡੇ ਇਕੱਠ ਨੂੰ ਦੇਖਦਿਆਂ ਹਰਿਆਣਾ ਪੁਲਿਸ ਨੇ ਦੋਵਾਂ ਬਾਰਡਰਾਂ 'ਤੇ ਭਾਰੀ ਫੋਰਸ ਅਤੇ JCB ਮਸ਼ੀਨਾਂ ਤਾਇਨਾਤ ਕਰ ਦਿੱਤੀਆਂ ਹਨ। ਦੂਜੇ ਪਾਸੇ, ਕਿਸਾਨਾਂ ਨੇ ਵੀ ਬਾਰਡਰ 'ਤੇ ਹੀ ਪੱਕੇ ਡੇਰੇ ਲਾ ਕੇ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੰਬਾਲਾ ਪੁਲਿਸ ਨੇ ਇਲਾਕੇ ਵਿੱਚ ਧਾਰਾ 163 ਲਾਗੂ ਕਰ ਦਿੱਤੀ ਹੈ ਅਤੇ ਕਿਸਾਨਾਂ ਨੂੰ ਬੈਰੀਕੇਡਾਂ ਤੋਂ 100 ਮੀਟਰ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਹੈ।
- Download Babushahi App
-
-