ਵਿਧਾਇਕ ਅਮਰਪਾਲ ਸਿੰਘ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ, 21 ਜੁਲਾਈ
ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਲੋਕਾਂ ਵੱਲੋਂ ਰੱਖੇ ਗਏ ਮਸਲਿਆਂ ਦੇ ਜਲਦ ਅਤੇ ਯੋਗ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਵਿਧਾਇਕ ਅਮਰਪਾਲ ਸਿੰਘ ਨੇ ਲੋੜਵੰਦ ਅਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕਰਦਿਆਂ ਕਿਹਾ ਕਿ ਸਮਾਜ ਦੇ ਹਰ ਲੋੜਵੰਦ ਤੱਕ ਮਦਦ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਹਰ ਨਾਗਰਿਕ ਨੂੰ ਪੂਰਾ ਸਨਮਾਨ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ, ਸੁਝਾਅ ਅਤੇ ਇਲਾਕੇ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।
- Download Babushahi App
-
-