ਵੱਡੀ ਖ਼ਬਰ: CJP ਦੀਆਂ ਮੰਗਾਂ ਨੂੰ ਲੈ ਕਾਂਗਰਸ ਦਾ ਵੱਡਾ ਪ੍ਰਦਰਸ਼ਨ! ਚੰਨੀ ਤੇ ਰੰਧਾਵਾ ਸਮੇਤ ਕਈ ਦਿੱਗਜ ਲੀਡਰ ਹਿਰਾਸਤ 'ਚ
ਨਵੀਂ ਦਿੱਲੀ, 21 ਜੁਲਾਈ 2026- CJP ਦੀਆਂ ਮੰਗਾਂ ਨੂੰ ਲੈ ਕਾਂਗਰਸ ਨੇ ਕੇਂਦਰ ਸਰਕਾਰ ਦੇ ਖਿਲਾਫ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ। ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ 'ਤੇ ਹੋਏ ਕਥਿਤ ਅੱਤਿਆਚਾਰਾਂ ਅਤੇ ਉਨ੍ਹਾਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਦੇ ਵਿਰੋਧ ਵਿੱਚ ਕਾਂਗਰਸ ਲੀਡਰਸ਼ਿਪ ਪ੍ਰਧਾਨ ਮੰਤਰੀ ਨਿਵਾਸ (7, ਲੋਕ ਕਲਿਆਣ ਮਾਰਗ) ਦਾ ਘੇਰਾਓ ਕਰਨ ਲਈ ਸੜਕਾਂ 'ਤੇ ਉੱਤਰੀ। ਇਸ ਪ੍ਰਦਰਸ਼ਨ ਦੌਰਾਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਜ ਸਭਾ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ, ਪਵਨ ਖੇੜਾ ਦੇ ਨਾਲ-ਨਾਲ MP ਚਰਨਜੀਤ ਸਿੰਘ ਚੰਨੀ ਅਤੇ MP ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਾਂਗਰਸ ਦੇ ਕਈ ਹੋਰ ਵੱਡੇ ਆਗੂ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੂੰ ਪ੍ਰਧਾਨ ਮੰਤਰੀ ਨਿਵਾਸ ਵੱਲ ਵਧਣ ਤੋਂ ਰੋਕਣ ਲਈ ਦਿੱਲੀ ਪੁਲਿਸ ਨੇ ਭਾਰੀ ਬੈਰੀਕੇਡਿੰਗ ਕੀਤੀ ਹੋਈ ਸੀ। ਜਦੋਂ ਲੀਡਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਦਿੱਲੀ ਪੁਲਿਸ ਨੇ ਕਾਰਵਾਈ ਕਰਦਿਆਂ ਪੰਜਾਬ ਦੇ ਦਿੱਗਜ ਲੀਡਰਾਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਕਈ ਹੋਰ ਸੰਸਦ ਮੈਂਬਰਾਂ ਨੂੰ ਹਿਰਾਸਤ (Detain) ਵਿੱਚ ਲੈ ਲਿਆ।
- Download Babushahi App
-
-