ADC ਅਮਰਬੀਰ ਕੌਰ ਭੁੱਲਰ ਵੱਲੋਂ ਮੀਟਿੰਗ ਕੀਤੇ ਜਾਨ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 21 ਜੁਲਾਈ 2026 : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮੈਗਾ ਰੋਜ਼ਗਾਰ ਮੇਲੇ ਕਰਵਾਏ ਜਾ ਰਹੇ ਹਨ, ਜਿਸਦਾ ਮੁੱਖ ਉਦੇਸ਼ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸੇ ਲੜੀ ਤਹਿਤ ਮੋਹਾਲੀ ਵਿਖੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਲਈ ਹੋਣ ਵਾਲੇ ਮੈਗਾ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਮਰਬੀਰ ਕੌਰ ਭੁੱਲਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ
ਮੀਟਿੰਗ ਦੌਰਾਨ ਏ.ਡੀ.ਸੀ. ਸ੍ਰੀਮਤੀ ਅਮਰਬੀਰ ਕੌਰ ਭੁੱਲਰ ਨੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਮੇਲੇ ਦੇ ਸਫਲ ਆਯੋਜਨ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ, ਆਈ.ਟੀ.ਆਈਜ਼, ਬਹੁ-ਤਕਨੀਕੀ ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਨਾਲ ਤੁਰੰਤ ਸੰਪਰਕ ਕਰਕੇ ਨੌਜਵਾਨਾਂ ਨੂੰ ਇਸ ਮੇਲੇ ਬਾਰੇ ਜਾਗਰੂਕ ਕੀਤਾ ਜਾਵੇ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਰੋਜ਼ਗਾਰ ਮੇਲੇ ਲਈ ਵੱਧ ਤੋਂ ਵੱਧ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇਗੀ। ਉਨ੍ਹਾਂ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਆਈ.ਟੀ.ਆਈਜ਼ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਨੋਡਲ ਅਫ਼ਸਰ ਨਿਯੁਕਤ ਕਰਕੇ 24 ਜੁਲਾਈ, 2026 ਤੱਕ ਵੇਰਵੇ ਭੇਜਣ ਅਤੇ ਚਾਹਵਾਨ ਉਮੀਦਵਾਰਾਂ ਦਾ ਡਾਟਾ ਇਕੱਠਾ ਕਰਕੇ 01 ਅਗਸਤ, 2026 ਤੱਕ ਲੋੜੀਂਦੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਉਣ। ਉਨ੍ਹਾਂ ਸਮੂਹ ਬੀਡੀਪੀਓਜ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਪਿੰਡਾਂ ਵਿੱਚ ਇਨ੍ਹਾਂ ਮੈਗਾ ਰੋਜਗਾਰ ਮੇਲਿਆਂ ਲਈ ਮੁਨਾਦੀ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਜਾਗੂਰਕ ਕਰਨ ਤਾਂ ਜੋ ਨੌਜਵਾਨ ਇਨ੍ਹਾਂ ਮੇਲਿਆਂ ਦਾ ਲਾਹਾ ਲੈ ਸਕਣ। ਉਨ੍ਹਾਂ ਅਪੀਲ ਕੀਤੀ ਕਿ ਯੋਗਤਾ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਵੱਧ ਤੋਂ ਵੱਧ ਨੌਜਵਾਨ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋ ਕੇ ਆਪਣੇ ਰੁਜ਼ਗਾਰ ਦੇ ਸੁਪਨੇ ਨੂੰ ਸਾਕਾਰ ਕਰਨ
ਇਸ ਮੌਕੇ ਜ਼ਿਲ੍ਹਾ ਰੋਜਗਾਰ ਅਫਸਰ ਸ੍ਰੀ ਹਰਪ੍ਰੀਤ ਸਿੰਘ, ਰਿਜਨਲ ਟਰਾਂਸਪੋਰਟ ਅਫਸਰ ਸ੍ਰੀ ਨਮਨ ਮੜਕਣ, ਪਲੇਸਮੈਂਟ ਅਫਸਰ ਜਸਵਿੰਦਰ ਸਿੰਘ, ਜਿਲ੍ਹਾ ਮੈਨੇਜਰ ਮਨਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ
- Download Babushahi App
-
-