ਪੰਜਾਬ ਭਰ 'ਚ ਅੱਜ 3 ਘੰਟੇ ਟੋਲ ਪਲਾਜ਼ੇ ਰਹਿਣਗੇ ਟੋਲ-ਫ਼੍ਰੀ: SKM ਦੇ ਸੱਦੇ 'ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ
ਬਾਬੂਸ਼ਾਹੀ ਬਿਊਰੋ
ਮਾਛੀਵਾੜਾ ਸਾਹਿਬ, 22 ਜੁਲਾਈ (2026): ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਰੋਕੇ ਜਾਣ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਵਿੱਚ ਕਿਸਾਨ ਸੰਗਠਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। BKU (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ Samyukt Kisan Morcha (SKM) ਦੇ ਸੱਦੇ ਤਹਿਤ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਪੰਜਾਬ ਦੇ ਸਾਰੇ Toll Plazas ਨੂੰ ਮੁਫ਼ਤ (Toll-Free) ਕਰਵਾਇਆ ਜਾਵੇਗਾ।
ਲੱਖੋਵਾਲ ਨੇ ਕੇਂਦਰ ਸਰਕਾਰ 'ਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ Peaceful and Democratic Protests ਕਰਨਾ ਹਰ ਨਾਗਰਿਕ ਦਾ Constitutional Right ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ Barricading ਕਰਨਾ ਅਤੇ Heavy Police Force ਦੀ ਵਰਤੋਂ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣਾ Democracy ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਰਾਂ ਵਿੱਚ ਟੋਲ ਪਲਾਜ਼ੇ ਨਹੀਂ ਹਨ, ਉੱਥੇ ਕਿਸਾਨ ਆਗੂਆਂ ਦੇ ਘਰਾਂ ਦੇ ਬਾਹਰ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
- Download Babushahi App
-
-