ਪਿੰਡਾਂ ਵਿੱਚ ਮਟਿੰਗਾਂ ਕੀਤੇ ਜਾਨ ਦਾ ਦ੍ਰਿਸ਼
ਦੀਦਾਰ ਗੁਰਨਾ
ਬਰਨਾਲਾ 22 ਜੁਲਾਈ 2026 : SSP ਐੱਮ. ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਰਨਾਲਾ ਪੁਲਿਸ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ , ਇਸੇ ਕੜੀ ਤਹਿਤ ਪੁਲਿਸ ਵੱਲੋਂ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ (VDC) ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ , ਮੀਟਿੰਗਾਂ ਦੌਰਾਨ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ, ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ
ਇਸ ਮੌਕੇ VDC ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਇਲਾਕਿਆਂ ਵਿੱਚ ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਅਤੇ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇ , ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਵੱਧ ਤੋਂ ਵੱਧ ਖੇਡਾਂ, ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ , ਬਰਨਾਲਾ ਪੁਲਿਸ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੋਰ ਵੀ ਤੇਜ਼ੀ ਨਾਲ ਜਾਰੀ ਰਹੇਗੀ
- Download Babushahi App
-
-