ਮਰਹੂਮ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਨੇ SIR-2026 ਤਹਿਤ ਐਨੂਮਰੇਸ਼ਨ ਫਾਰਮ ਭਰੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ:
ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ ਆਈ ਆਰ-2026) ਮੁਹਿੰਮ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਐਨੂਮਰੇਸ਼ਨ ਫਾਰਮ ਭਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੁਹਿੰਮ ਦੌਰਾਨ ਪੰਜਾਬੀ ਫ਼ਿਲਮ ਅਤੇ ਕਾਮੇਡੀ ਜਗਤ ਦੇ ਪ੍ਰਸਿੱਧ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਆਪਣੇ ਐਨੂਮਰੇਸ਼ਨ ਫਾਰਮ ਭਰ ਕੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਹੇਠ ਸਵੀਪ ਟੀਮ ਨੇ ਜਸਵਿੰਦਰ ਭੱਲਾ ਦੀ ਧਰਮਪਤਨੀ ਪਰਮਜੀਤ ਕੌਰ ਭੱਲਾ ਅਤੇ ਉਨ੍ਹਾਂ ਦੇ ਪੁੱਤਰ, ਪ੍ਰਸਿੱਧ ਨੌਜਵਾਨ ਪੰਜਾਬੀ ਅਦਾਕਾਰ ਪੁੱਖਰਾਜ ਭੱਲਾ ਦੇ ਐਨੂਮਰੇਸ਼ਨ ਫਾਰਮ ਭਰਵਾਏ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਭਾਰਤ ਚੋਣ ਕਮਿਸ਼ਨ ਦੀ ਇਸ ਮਹੱਤਵਪੂਰਨ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਐਨੂਮਰੇਸ਼ਨ ਫਾਰਮ ਸਮੇਂ ਸਿਰ ਭਰ ਕੇ ਸਹੀ ਅਤੇ ਸ਼ੁੱਧ ਵੋਟਰ ਸੂਚੀਆਂ ਦੀ ਤਿਆਰੀ ਵਿੱਚ ਸਹਿਯੋਗ ਦੇਣ।
ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਦੇ ਨਾਲ ਮੋਹਾਲੀ ਦੇ ਚੋਣ ਕਾਨੂੰਨਗੋ ਵਰੁਣ ਕੁਮਾਰ ਅਤੇ ਸਵੀਪ ਟੀਮ ਦੇ ਮੈਂਬਰ ਹਿਮਾਨੀ ਤੇ ਨੀਤੂ ਗੁਪਤਾ ਵੀ ਹਾਜ਼ਰ ਸਨ।
- Download Babushahi App
-
-