ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਜਗਰਾਉਂ ਵਿਖੇ ਮੁੱਖ ਮੰਤਰੀ ਤੇ DSP ਬਰਨਾਲਾ ਦਾ ਪੁਤਲਾ ਫੂਕਿਆ
ਸਫਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਕਰਾਰ ਦਿੱਤਾ ਲੋਕਤੰਤਰ 'ਤੇ ਹਮਲਾ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਜਗਰਾਉਂ, 23 ਜੁਲਾਈ 2026 (ਦੀਪਕ ਜੈਨ)
ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ ਵਿੱਚ ਬਰਨਾਲਾ ਵਿਖੇ ਸਫਾਈ ਸੇਵਕਾਂ ਉੱਪਰ ਕੀਤੇ ਗਏ ਪੁਲਿਸ ਲਾਠੀਚਾਰਜ ਦੇ ਵਿਰੋਧ ਵਿੱਚ ਤਿੱਖੇ ਰੋਸ ਪ੍ਰਦਰਸ਼ਨ ਕੀਤੇ ਗਏ। ਜਗਰਾਉਂ ਵਿਖੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸੈਂਕੜਿਆਂ ਸਫਾਈ ਸੇਵਕਾਂ, ਮਿਉਂਸਪਲ ਕਾਮਿਆਂ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਰਨਾਲਾ ਦੇ ਡੀਐਸਪੀ ਸਤਵੀਰ ਸਿੰਘ ਬੈਂਸ ਦਾ ਪੁਤਲਾ ਫੂਕਿਆ।
ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਦੋਸ਼ ਲਗਾਇਆ ਕਿ ਬਰਨਾਲਾ ਵਿੱਚ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਉੱਪਰ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ, ਜਿਸ ਵਿੱਚ 18–19 ਤੋਂ ਵੱਧ ਮਹਿਲਾ ਅਤੇ ਪੁਰਸ਼ ਸਫਾਈ ਸੇਵਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ। ਇਸ ਤੋਂ ਇਲਾਵਾ ਕਈ ਜ਼ਿਲ੍ਹਾ ਅਤੇ ਲੋਕਲ ਪ੍ਰਧਾਨਾਂ ਨੂੰ ਗ੍ਰਿਫ਼ਤਾਰ ਕਰਕੇ ਲੋਕਤੰਤਰੀ ਅਧਿਕਾਰਾਂ ਦਾ ਘੋਰ ਉਲੰਘਣ ਕੀਤਾ ਗਿਆ।
ਪ੍ਰਦਰਸ਼ਨ ਤੋਂ ਬਾਅਦ ਐਸ.ਡੀ.ਐਮ. ਅਤੇ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਡੀ ਐਸ ਪੀ ਜਸਵਿੰਦਰ ਸਿੰਘ ਢੀਂਡਸਾਂ ਨੂੰ ਸੌਂਪਿਆ ਗਿਆ। ਮੰਗ ਪੱਤਰ ਵਿੱਚ ਬਰਨਾਲਾ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਉਣ, ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ, ਗ੍ਰਿਫ਼ਤਾਰ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਅਤੇ ਜ਼ਖ਼ਮੀ ਸਫਾਈ ਸੇਵਕਾਂ ਨੂੰ ਇਨਸਾਫ਼ ਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ।
ਇਸ ਮੌਕੇ ਇਨਕਲਾਬੀ ਕੇਂਦਰ ਪੰਜਾਬ ਦੇ ਸਕੱਤਰ ਕੰਵਲਜੀਤ ਖੰਨਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਿਲਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ,ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ, ਜਗਜੀਤ ਸਿੰਘ ਕਲੇਰ ਨਿਰਮਲ ਸਿੰਘ ਭੰਮੀਪੁਰਾ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਮਾਣੂੰਕੇ, ਮਦਨ ਸਿੰਘ ਜਗਰਾਉਂ, ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਸੂਬਾ ਪ੍ਰੈਸ ਸਕੱਤਰ ਕੁਲਵੰਤ ਸਿੰਘ ਸਹੋਤਾ ਸਮਾਜਸੇਵੀ ਪਰਮਜੀਤ ਸਿੰਘ ਰਿੰਪੀ ਲੱਧੜ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਜ਼ਿਲ੍ਹਾ ਸਕੱਤਰ ਸਤੀਸ਼ ਕੁਮਾਰ ਬੱਗਾ ਕਾਂਗਰਸੀ ਆਗੂ ਰਾਜੇਸ਼ ਇੰਦਰ ਸਿੰਘ ਸਿੱਧੂ, ਅਸ਼ਵਨੀ ਕੁਮਾਰ, ਸਫਾਈ ਸੇਵਕ ਯੂਨੀਅਨ ਦੇ ਸਰਪ੍ਰਸਤ ਪ੍ਰਦੀਪ ਕੁਮਾਰ ਸੈਕਟਰੀ ਰਜਿੰਦਰ ਕੁਮਾਰ ਵਾਇਸ ਪ੍ਰਧਾਨ ਸਨੀ ਸੁੰਦਰ ਸੁਰਜੀਤ ਸਿੰਘ ਭਾਗਾ ਸਨਦੀਪ ਕੁਮਾਰ ਭੂਸ਼ਨ ਗਿੱਲ ਬਿਕਰਮ ਗਿੱਲ ਸੁਖਵਿੰਦਰ ਸਿੰਘ ਖੋਸਲਾ ਸੀਵਰ ਮੈਨ ਯੂਨੀਅਨ ਪ੍ਰਧਾਨ ਰਾਜ ਕੁਮਾਰ ਵਾਇਸ ਪ੍ਰਧਾਨ ਬਲਵਿੰਦਰ ਕਲਿਆਣ ਡਿੰਪਲ ਕੁਮਾਰ ਹਾਕਮ ਸਿੰਘ ਪੰਪ ਓਪਰੇਟਰ ਪ੍ਰਧਾਨ ਸੁਖਦੇਵ ਸਿੰਘ ਰਾਸ਼ਟਰੀ ਸਫਾਈ ਕਰਮਚਾਰੀ ਮਹਾਸੰਘ ਦੇ ਸ਼ਹਿਰੀ ਪ੍ਰਧਾਨ ਲਖਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਮੂਹ ਮਿਉਂਸਪਲ ਕਾਮਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ
- Download Babushahi App
-
-