ਜਾਣਕਾਰੀ ਦਿੰਦੇ ਹੋਏ DSP ਰਾਜ ਕੁਮਾਰ ਅਤੇ SHO ਮਨਪ੍ਰੀਤ ਸਿੰਘ ਦਿਓਲ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 23 ਜੁਲਾਈ 2026 : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਤਿਹਗੜ੍ਹ ਸਾਹਿਬ ਪੁਲਿਸ ਨੂੰ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਹੋਈ ਹੈ , SSP ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ DSP ਰਾਜ ਕੁਮਾਰ ਦੀ ਰਹਿਨੁਮਾਈ ਹੇਠ ਥਾਣਾ ਬਡਾਲੀ ਆਲਾ ਸਿੰਘ ਦੇ SHO ਮਨਪ੍ਰੀਤ ਸਿੰਘ ਦਿਓਲ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਨਾਜਾਇਜ਼ ਸ਼ਰਾਬ ਦੀਆਂ 38 ਪੇਟੀਆਂ ਬਰਾਮਦ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ
ਪੁਲਿਸ ਅਨੁਸਾਰ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ , ਪੁਲਿਸ ਨੇ ਬਰਾਮਦ ਕੀਤੀ ਸ਼ਰਾਬ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਪੰਜਾਬ ਆਬਕਾਰੀ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ , ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਗੈਰ-ਕਾਨੂੰਨੀ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸਪਲਾਈ ਚੇਨ ਦਾ ਵੀ ਪਰਦਾਫਾਸ਼ ਕੀਤਾ ਜਾ ਸਕੇ
- Download Babushahi App
-
-