ਧਰਮੇਂਦਰ ਪ੍ਰਧਾਨ ਦੇ ਅਸਤੀਫੇ ਤੱਕ ਜਾਰੀ ਰਹੇਗਾ ਅੰਦੋਲਨ- CJP ਨੇ ਕਰ'ਤਾ ਵੱਡਾ ਐਲਾਨ
Babushahi Network
ਨਵੀਂ ਦਿੱਲੀ, 24 ਜੁਲਾਈ 2026: ਦਿੱਲੀ ਦੇ ਜੰਤਰ-ਮੰਤਰ ਵਿਖੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦਾ ਧਰਨਾ ਲਗਾਤਾਰ ਜਾਰੀ ਹੈ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੀਜੇਪੀ (CJP) ਦੇ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫਾ ਨਹੀਂ ਦਿੰਦੇ, ਉਦੋਂ ਤੱਕ ਅੰਦੋਲਨ ਖਤਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਅਸਤੀਫੇ ਤੋਂ ਘੱਟ ਕੋਈ ਵੀ ਹੱਲ ਉਨ੍ਹਾਂ ਨੂੰ ਮਨਜ਼ੂਰ ਨਹੀਂ।
ਸੀਜੇਪੀ ਦੇ ਆਗੂ ਅਭੀਜੀਤ ਦੀਪਕੇ ਨੇ ਦੋਸ਼ ਲਗਾਇਆ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਬਿਨਾਂ ਕਿਸੇ ਉਕਸਾਵੇ ਦੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਵਿਦਿਆਰਥੀਆਂ ਖ਼ਿਲਾਫ਼ ਕੇਸ ਵੀ ਦਰਜ ਕੀਤੇ ਗਏ ਹਨ, ਜੋ ਲੋਕਤੰਤਰੀ ਅਧਿਕਾਰਾਂ ਦਾ ਹਨਨ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਦਿਆਰਥੀਆਂ ਨਾਲ ਬੇਰਹਿਮੀ ਭਰਿਆ ਵਤੀਰਾ ਅਪਣਾਇਆ ਗਿਆ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਅਭੀਜੀਤ ਦੀਪਕੇ ਨੇ ਕਿਹਾ ਕਿ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਲਾਠੀਚਾਰਜ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਕੇ ਕੇਸ ਦਰਜ ਨਹੀਂ ਕੀਤੇ ਜਾਂਦੇ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਆਪਣਾ ਅਹੁਦਾ ਨਹੀਂ ਛੱਡਦੇ।
- Download Babushahi App
-
-