ਪਿੰਡ ਚੌਧਰਪੁਰ ਅਤੇ ਬਿਧੀਪੁਰ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਵਿਖਾਈ
ਰੋਹਿਤ ਗੁਪਤਾ
ਬਟਾਲਾ, 24 ਜੁਲਾਈ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਪਿੰਡ ਚੌਧਰਪੁਰ ਅਤੇ ਬਿਧੀਪੁਰ ਵਿਖੇ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਮਹਾਨ ਯੋਗਦਾਨ ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਵਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ ਨੇ ਫ਼ਿਲਮ ਦੇਖੀ ਅਤੇ ਸ੍ਰੀ ਗੁਰੂ ਰਵੀਦਾਸ ਜੀ ਵੱਲੋਂ ਦਿੱਤੇ ਗਏ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਅਹਿਦ ਕੀਤਾ।
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਤੋਂ ਜਾਣੂ ਹੋ ਸਕਣ। ਪੰਜਾਬ ਸਰਕਾਰ ਦਾ ਉਦੇਸ਼ ਗੁਰੂ ਸਾਹਿਬ ਦੇ ਸਮਾਨਤਾ, ਸਮਾਜਿਕ ਨਿਆਂ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ, ਤਾਂ ਜੋ ਇਹਨਾਂ ਮਹਾਨ ਕਦਰਾਂ-ਕੀਮਤਾਂ ਦੇ ਆਧਾਰ ‘ਤੇ ਇੱਕ ਹੋਰ ਸੁਚੱਜੇ, ਸਾਂਝੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੀਆਂ ਦਸਤਾਵੇਜ਼ੀ ਫ਼ਿਲਮਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ ਦੇ ਜੀਵਨ, ਫ਼ਲਸਫ਼ੇ ਅਤੇ ਉੱਚੇ ਆਦਰਸ਼ਾਂ ਨਾਲ ਜੋੜਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿੱਚ ਆਪਸੀ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤ ਕਰਦੇ ਹਨ।
- Download Babushahi App
-
-