ਕਿਸਾਨਾਂ ਨੇ ਇਨਸਾਫ਼ ਮੰਗਦੇ ਵਿਦਿਆਰਥੀਆਂ 'ਤੇ ਤਸ਼ੱਦਦ ਢਾਹੁਣ ਵਿਰੁੱਧ ਮੋਦੀ ਸਰਕਾਰ ਦਾ ਸਾੜਿਆ ਪੁਤਲਾ
ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਨੇ ਪੇਪਰ ਲੀਕ ਮਾਮਲੇ ਨੂੰ ਅਤੇ ਜੰਤਰ ਮੰਤਰ ਤੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਲੜਕੀਆਂ ਉੱਪਰ ਤਸ਼ੱਦਦ ਕਰਨ ਦੇ ਰੋਸ ਵਿੱਚ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
Baljit Singh
ਤਰਨ ਤਾਰਨ, 25 ਜੁਲਾਈ 2026- ਜਿਲਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਘਰਿਆਲਾ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂਆਂ ਵੱਲੋਂ ਦਿੱਲੀ ਵਿਖੇ ਜੰਤਰ ਮੰਤਰ ਤੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ, ਨੌਜਵਾਨਾਂ ਉੱਪਰ ਦਿੱਲੀ ਦੀ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਿਸ ਵੱਲੋਂ ਜਿਸ ਤਰੀਕੇ ਨਾਲ ਨੌਜਵਾਨਾਂ ਅਤੇ ਲੜਕੀਆਂ ਉੱਪਰ ਤਸ਼ੱਦਦ ਕੀਤਾ ਗਿਆ ਹੈ, ਉਸ ਦੇ ਰੋਸ ਵਿੱਚ ਅਤੇ ਜੋ ਪੇਪਰ ਨੀਡ ਦੇ ਲੀਕ ਹੋਏ ਹਨ, ਉਸ ਦੇ ਵਿਰੋਧ ਵਿੱਚ ਜਬਰਦਸਤ ਵਿਰੋਧ ਕੀਤਾ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ।
ਇਸ ਉਪਰੰਤ ਗੱਲਬਾਤ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਸੂਬਾ ਮੀਤ ਪ੍ਰਧਾਨ ਸੁਖਵੰਤ ਸਿੰਘ ਦੁਬਲੀ ਅਤੇ ਸੂਬਾ ਮੁੱਖ ਬੁਲਾਰੇ ਕਾਰਜ ਸਿੰਘ ਘਰਿਆਲਾ ਅਤੇ ਜੂਨ ਪ੍ਰਧਾਨ ਹਰਪਾਲ ਸਿੰਘ ਘਰਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਰਵਈਆ ਜਨਰਲ ਡਾਇਰ ਵਾਲਾ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਪਹਿਲਾਂ ਤਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਪਰਮਿਸ਼ਨ ਦੇ ਦਿੱਤੀ ਕਿ ਉਹ ਸ਼ਾਂਤਮਈ ਤਰੀਕੇ ਨਾਲ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਸਕਦੇ ਹਨ।
ਪਰ ਦੂਜੇ ਪਾਸੇ ਉਹਨਾਂ ਨੂੰ ਫਿਰ ਤੋਂ ਹਰਿਆਣਾ ਪਾਰ ਨਹੀਂ ਕਰਨ ਦਿੱਤਾ ਗਿਆ ਅਤੇ ਹੁਣ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਿਸ ਵੱਲੋਂ ਜੰਤਰ ਮੰਤਰ 'ਤੇ ਸ਼ਾਂਤਮਈ ਤਰੀਕੇ ਨਾਲ ਰੋਸ ਕਰ ਰਹੇ ਨੌਜਵਾਨਾਂ ਅਤੇ ਲੜਕੀਆਂ ਉੱਪਰ ਲਾਠੀਆਂ ਵਰਸਾਈਆਂ ਗਈਆਂ ਅਤੇ ਹੋਰ ਕਈ ਤਸ਼ੱਦਦ ਕੀਤੇ ਗਏ, ਜਿਸ ਨੂੰ ਵੇਖ ਕੇ ਹਰ ਕਿਸੇ ਦਾ ਦਿਲ ਪਹਿਲੂਦਰ ਜਾਵੇਗਾ।
ਉਹਨਾਂ ਕਿਹਾ ਕਿ ਇਸੇ ਰੋਸ ਵਿੱਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਵੱਡੇ ਪੱਧਰ ਤੇ ਪੂਰੇ ਪੰਜਾਬ ਅੰਦਰ ਕੇਂਦਰ ਦੀ ਮੋਦੀ ਸਰਕਾਰ ਅਤੇ ਗ੍ਰਿਹ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜੇ ਗਏ ਹਨ ਉਹਨਾਂ ਕਿਹਾ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਅਤੇ ਨੌਜਵਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਪ੍ਰਦਰਸ਼ਨ ਹੋਰ ਵੀ ਪੂਰੇ ਦੇਸ਼ ਵਿੱਚ ਤਿੱਖੇ ਹੋਣਗੇ।
- Download Babushahi App
-
-