ਮਿਸਲ ਸਤਲੁਜ ਪਾਰਟੀ ਨੂੰ ਮਲੇਰਕੋਟਲਾ ਵਿੱਚ ਮਿਲਿਆ ਮਜ਼ਬੂਤ ਜਨ ਸਮਰਥਨ:ਅਜੇਪਾਲ ਸਿੰਘ ਬਰਾੜ
*ਕਈ ਪ੍ਰਮੁੱਖ ਸਮਾਜਸੇਵੀ ਤੇ ਨੌਜਵਾਨ ਪਾਰਟੀ ਵਿੱਚ ਸ਼ਾਮਲ*
ਮਲੇਰਕੋਟਲਾ 25 ਜੁਲਾਈ,2026
ਮਿਸਲ ਸਤਲੁਜ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਦੇ ਉਦੇਸ਼ ਨਾਲ ਮਿਸਲ ਸਤਲੁਜ ਪਾਰਟੀ ਵੱਲੋਂ ਲਗਾਤਾਰ ਮੈਂਬਰਸ਼ਿਪ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿੱਚ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਪਾਰਟੀ ਨਾਲ ਜੁੜ ਰਹੀਆਂ ਹਨ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੈਪਾਲ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰਕੋਟਲਾ ਵਿੱਚ ਮਿਸਲ ਸਤਲੁਜ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਸੋਚ ਪ੍ਰਤੀ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਅਤੇ ਭਰਵਾਂ ਸਮਰਥਨ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਨੌਜਵਾਨ, ਸਮਾਜਸੇਵੀ ਅਤੇ ਵੱਖ-ਵੱਖ ਵਰਗਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਮਿਸਲ ਸਤਲੁਜ ਨਾਲ ਜੁੜ ਰਹੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਮਲੇਰਕੋਟਲਾ ਵਿਖੇ ਧਰਮਿੰਦਰ ਸਿੰਘ ਕਾਲਾ ਸਰਪੰਚ ਮਲੇਰਕੋਟਲਾ ,ਮਿੰਦਰ ਸਿੰਘ, ਅਰਸ਼ ਖਾਨ, ਰੀਤਿੰਦਰ ਸਿੰਘ ਮਲੇਰਕੋਟਲਾ, ਹੈਦਰ ਸਈਦ, ਦਵਿੰਦਰਜੀਤ ਸਿੰਘ ਸਰਾਓ, ਦਵਿੰਦਰ ਢਾਲੀਵਾਲ, ਜਗਵੀਰ ਸਿੰਘ ਰਾਣੂ, ਨਾਨਕਵੀਰ ਸਿੰਘ, ਚਮਕੌਰ ਸਿੰਘ ਚੱਕ, ਸ਼ਕੀਲ ਮਲੇਰਕੋਟਲਾ, ਰਾਹੁਲ ਸ਼ਰਮਾ, ਰਣਜੀਤ ਸਿੰਘ ਅਤੇ ਬਲਰਾਜ ਧੂਰੀ ਨੇ ਆਪਣੇ ਸਾਥੀਆਂ ਸਮੇਤ ਮਿਸਲ ਸਤਲੁਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਵਿੱਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਇੱਕ ਮਜ਼ਬੂਤ ਅਤੇ ਇਮਾਨਦਾਰ ਬਦਲ ਦੀ ਭਾਲ ਕਰ ਰਹੇ ਹਨ।
ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵੇਂ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਮਿਸਲ ਸਤਲੁਜ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਮਲੇਰਕੋਟਲਾ ਸਮੇਤ ਪੂਰੇ ਪੰਜਾਬ ਵਿੱਚ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਯੋਗਦਾਨ ਮਿਲੇਗਾ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪੰਜਾਬ ਦੀ ਤਰੱਕੀ, ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਦੀ ਖੁਸ਼ਹਾਲੀ ਅਤੇ ਸਮਾਜਿਕ ਏਕਤਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।
- Download Babushahi App
-
-