ਪ੍ਰੀਖਿਆ ਪ੍ਰਣਾਲੀ 'ਚ ਸੁਧਾਰ ਲਈ Nandan Nilekani ਦੀ ਅਗਵਾਈ ਹੇਠ ਬਣੀ High-Powered Task Force, PM Modi ਨੇ ਕੀਤਾ ਐਲਾਨ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ 27 ਜੁਲਾਈ, 2026:
NEET Paper Leak ਵਿਵਾਦ ਤੋਂ ਬਾਅਦ ਕੇਂਦਰ ਸਰਕਾਰ ਨੇ ਦੇਸ਼ ਦੀਆਂ ਪ੍ਰੀਖਿਆ ਪ੍ਰਣਾਲੀਆਂ ਨੂੰ ਵਧੇਰੇ ਪਾਰਦਰਸ਼ੀ, ਭਰੋਸੇਯੋਗ ਅਤੇ ਐਡਵਾਂਸ ਟੈਕਨਾਲੋਜੀ ਨਾਲ ਲੈਸ ਬਣਾਉਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਐਲਾਨ ਕੀਤਾ ਕਿ ਤਕਨਾਲੋਜੀ ਖੇਤਰ ਦੇ ਦਿੱਗਜ ਨੰਦਨ ਨੀਲੇਕਣੀ ਦੀ ਪ੍ਰਧਾਨਗੀ ਹੇਠ ਇੱਕ High-Powered Task Force ਦਾ ਗਠਨ ਕੀਤਾ ਗਿਆ ਹੈ। ਇਹ ਟਾਸਕ ਫੋਰਸ NTA ਦੀ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਅਤੇ ਭਵਿੱਖ ਲਈ ਇੱਕ ਮਜ਼ਬੂਤ ਤੇ ਲੀਕ-ਪ੍ਰੂਫ਼ ਢਾਂਚਾ ਤਿਆਰ ਕਰਨ ਦਾ ਕੰਮ ਕਰੇਗੀ।
ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਰਕਾਰ ਨੇ ਪੇਪਰ ਲੀਕ ਵਰਗੇ ਅਪਰਾਧਾਂ ਨਾਲ ਨਜਿੱਠਣ ਲਈ ਫਾਸਟ ਟ੍ਰੈਕ ਅਦਾਲਤਾਂ ਅਤੇ ਸਖ਼ਤ ਕਾਨੂੰਨੀ ਪ੍ਰਬੰਧ ਕੀਤੇ ਹਨ, ਪਰ ਭਵਿੱਖ ਦੀਆਂ ਲੋੜਾਂ ਨੂੰ ਦੇਖਦਿਆਂ ਪ੍ਰੀਖਿਆ ਪ੍ਰਣਾਲੀ ਵਿੱਚ ਵੱਧ ਤੋਂ ਵੱਧ ਤਕਨਾਲੋਜੀ ਦੀ ਵਰਤੋਂ ਜ਼ਰੂਰੀ ਹੈ। ਇਸ ਮਲਟੀ-ਡਿਸਿਪਲਿਨਰੀ ਟਾਸਕ ਫੋਰਸ ਵਿੱਚ ਵੱਖ-ਵੱਖ ਖੇਤਰਾਂ ਦੇ ਉੱਘੇ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਪ੍ਰੀਖਿਆਵਾਂ ਦੀ ਸੰਚਾਲਨ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਲਈ ਕੰਮ ਕਰਨਗੇ।
ਇਸ ਅਹਿਮ ਜ਼ਿੰਮੇਵਾਰੀ ਨੂੰ ਸੰਭਾਲਣ ਵਾਲੇ ਨੰਦਨ ਮੋਹਨਰਾਓ ਨੀਲੇਕਣੀ IT Sector ਦੀਆਂ ਜਾਣੀਆਂ-ਪਛਾਣੀਆਂ ਸ਼ਖਸੀਅਤਾਂ ਵਿੱਚੋਂ ਇੱਕ ਹਨ। ਬੈਂਗਲੁਰੂ ਵਿੱਚ ਜਨਮੇ ਅਤੇ IIT Bombay ਤੋਂ ਇਲੈਕਟ੍ਰੀਕਲ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਨੀਲੇਕਣੀ ਨੇ 1981 ਵਿੱਚ ਐਨ. ਆਰ. ਨਾਰਾਇਣ ਮੂਰਤੀ ਨਾਲ ਮਿਲ ਕੇ Infosys ਦੀ ਸਥਾਪਨਾ ਕੀਤੀ ਸੀ। ਉਹ ਇਨਫੋਸਿਸ ਦੇ CEO, MD ਅਤੇ ਬਾਅਦ ਵਿੱਚ Chairman ਵੀ ਰਹੇ। ਇਸ ਤੋਂ ਇਲਾਵਾ, ਸਾਲ 2009 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਉਨ੍ਹਾਂ ਨੂੰ UIDAI ਦੇ ਪਹਿਲੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਸੀ, ਜਿੱਥੇ ਉਨ੍ਹਾਂ ਨੇ ਭਾਰਤ ਦੀ ਰਾਸ਼ਟਰੀ ਬਾਇਓਮੈਟ੍ਰਿਕ ਪਛਾਣ ਪ੍ਰਣਾਲੀ ਦੇ ਨਿਰਮਾਣ ਵਿੱਚ ਮੁੱਖ ਭੂਮਿਕਾ ਨਿਭਾਈ। ਦੇਸ਼ ਦੇ ਡਿਜੀਟਲ ਬੁਨਿਆਦੀ ਢਾਂਚੇ ਅਤੇ UPI ਦੇ ਵਿਕਾਸ ਵਿੱਚ ਵੀ ਉਨ੍ਹਾਂ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।
- Download Babushahi App
-
-