CM Mann ਦਾ ਲੁਧਿਆਣਾ ਦੌਰਾ: ਸਿੱਖਿਆ ਅਤੇ ਉਦਯੋਗ ਖੇਤਰ ਲਈ ਦੇਣਗੇ ਨਵੀਆਂ ਸੌਗਾਤਾਂ
Ravi Jakhu/ ਬਾਬੂਸ਼ਾਹੀ ਬਿਊਰੋ
ਲੁਧਿਆਣਾ 27 ਜੁਲਾਈ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੌਰੇ ਦੌਰਾਨ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਸਿੱਖਿਆ ਅਤੇ ਉਦਯੋਗਿਕ ਖੇਤਰ ਵਿੱਚ ਵੱਡੀਆਂ ਸੌਗਾਤਾਂ ਦੇਣ ਜਾ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਮੁੱਖ ਮੰਤਰੀ ਲੋਹਾਰਾ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 'ਵਰਧਮਾਨ ਬਲਾਕ' ਦਾ ਉਦਘਾਟਨ ਕਰਨਗੇ, ਜਿਸ ਨਾਲ ਇਲਾਕੇ ਵਿੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਤੋਂ ਇਲਾਵਾ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਕੋਹਾਰਾ ਵਿਖੇ ₹1,116 ਕਰੋੜ ਦੀ ਲਾਗਤ ਵਾਲੇ 'ਵਰਧਮਾਨ-ਆਇਚੀ ਸਟੀਲ ਫੋਰਜਿੰਗ ਪ੍ਰੋਜੈਕਟ' (Vardhman-Aichi Steel Forging Project) ਦਾ ਨੀਂਹ ਪੱਥਰ ਰੱਖਣਗੇ। ਇਸ ਪ੍ਰੋਜੈਕਟ ਨਾਲ ਸੂਬੇ ਵਿੱਚ ਨਿਵੇਸ਼ ਵਧਣ ਦੇ ਨਾਲ-ਨਾਲ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਹੋਣ ਦੀ ਉਮੀਦ ਹੈ।
- Download Babushahi App
-
-