ਡੇਰਾ ਸਿਰਸਾ ਪੈਰੋਕਾਰਾਂ ਵੱਲੋਂ ਐਮਰਜੈਂਸੀ ਦੌਰਾਨ 3 ਯੂਨਿਟ ਖ਼ੂਨ ਦਾਨ
ਅਸ਼ੋਕ ਵਰਮਾ
ਬਠਿੰਡਾ, 27 ਜੁਲਾਈ 2026: ਸੱਚੀ ਖ਼ੂਨਦਾਨ ਸੰਮਤੀ ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਮਰੀਜ਼ ਵਾਸੀ ਪਿੰਡ ਸਾਲਮ ਖੇੜਾ ਜ਼ਿਲ੍ਹਾ ਸਰਸਾ (ਹਰਿਆਣਾ) ਜੋ ਕਿ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਖੇ ਜੇਰੇ ਇਲਾਜ ਹੈ ਨੂੰ ਬਲਾਕ ਬਠਿੰਡਾ ਦੇ ਏਰੀਆ ਨਵੀਂ ਬਸਤੀ ਦੇ ਸੱਚੀ ਪ੍ਰੇਮੀ ਸੰਮਤੀ ਸੇਵਾਦਾਰ ਕੁਲਦੀਪ ਇੰਸਾਂ, ਇੱਕ ਮਰੀਜ਼ ਵਾਸੀ ਬਠਿੰਡਾ ਜੋ ਕਿ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਸੇਵਾਦਾਰ ਦੀਪਕ ਇੰਸਾਂ, ਇਸ ਤੋਂ ਇਲਾਵਾ ਇੱਕ ਮਰੀਜ਼ ਵਾਸੀ ਪਿੰਡ ਬੰਬੀਹਾ ਜ਼ਿਲ੍ਹਾ ਬਠਿੰਡਾ ਜੋ ਕਿ ਕ੍ਰਿਸ਼ਨਾ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਏਰੀਆ ਮਾਡਲ ਟਾਊਨ ਦੇ ਸੇਵਾਦਾਰ ਦੀਪਕ ਵਾਲੀਆ ਇੰਸਾਂ ਪੁੱਤਰ ਸੱਜਣ ਸਿੰਘ ਵਾਲੀਆ ਇੰਸਾਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਮਰੀਜ਼ਾਂ ਦੇ ਵਾਰਿਸਾਂ ਨੇ ਖ਼ੂਨ ਦਾਨੀ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ।
- Download Babushahi App
-
-